Site icon Geo Punjab

ਲਾਰੈਂਸ ਬਿਸ਼ਨੋਈ ਨੂੰ ਕਾਨਫਰੰਸ ਰਾਹੀਂ ਅਦਾਲਤ ’ਚ ਕੀਤਾ ਗਿਆ ਪੇਸ਼


ਬਦਨਾਮ ਬਦਮਾਸ਼ ਲਾਰੈਂਸ ਬਿਸ਼ਨੋਈ ਅਤੇ ਪ੍ਰਵੀਨ ਚੌਧਰੀ ਦੇ ਖ਼ਿਲਾਫ਼ ਚੱਲ ਰਹੇ ਇਰਾਦਾ ਕਤਲ ਅਤੇ ਆਰਮਜ਼ ਐਕਟ ਮਾਮਲੇ ਦੀ ਸੁਣਵਾਈ ਦੌਰਾਨ ਲਾਰੈਂਸ ਬਿਸ਼ਨੋਈ ਨੂੰ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ। ਲਾਰੈਂਸ ਬਿਸ਼ਨੋਈ ਵਲੋਂ ਪੇਸ਼ ਵਕੀਲ ਕਰਨ ਸੋਫਤ ਨੇ ਦੱਸਿਆ ਕਿ ਪਰਵੀਨ ਚੌਧਰੀ ਅਤੇ ਇੰਦਰਪ੍ਰੀਤ ਪੈਰੀ ਅਦਾਲਤ ’ਚ ਪੇਸ਼ ਹੋਏ ਅਤੇ ਲਾਰੈਂਸ ਬਿਸ਼ਨੋਈ ਇਸ ਸਮੇਂ ਅਹਿਮਦਾਬਾਦ ਜੇਲ੍ਹ ’ਚ ਬੰਦ ਹੈ, ਇਸ ਲਈ ਉਸ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਹੈ।
ਮਾਮਲਾ 2012 ਦਾ ਹੈ। ਇਸ ’ਚ ਲਾਰੈਂਸ ਬਿਸ਼ਨੋਈ ਤੋਂ ਇਲਾਵਾ ਪਰਵੀਨ ਚੌਧਰੀ, ਇੰਦਰਪ੍ਰੀਤ ਪੈਰੀ ਅਤੇ ਮਨਦੀਪ ਸਿੰਘ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ’ਚ 12 ਸਾਲਾਂ ਬਾਅਦ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਦੋਸ਼ ਤੈਅ ਕੀਤੇ ਗਏ ਹਨ ਅਤੇ ਹੁਣ ਕੇਸ ਦੀ ਸੁਣਵਾਈ ਸ਼ੁਰੂ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੁਲਿਸ ਸਾਰੇ ਦੋਸ਼ੀਆਂ ਨੂੰ ਇਕੱਠੇ ਪੇਸ਼ ਨਹੀਂ ਕਰ ਸਕੀ ਸੀ ਜਿਸ ’ਤੇ ਅਦਾਲਤ ਨੇ 3 ਜਨਵਰੀ ਨੂੰ ਹੋਈ ਸੁਣਵਾਈ ’ਚ ਪੁਲਿਸ ਨੂੰ ਫਟਕਾਰ ਲਗਾਈ ਸੀ ਅਤੇ ਸਾਰਿਆਂ ਨੂੰ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version