ਲਾਸ ਏਂਜਲਸ ‘ਚ 10 ਲੋਕਾਂ ਦੀ ਹੱਤਿਆ ਦੇ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਲਈ


ਕੈਲੀਫੋਰਨੀਆ ਦੇ ਲਾਸ ਏਂਜਲਸ ਸ਼ਹਿਰ ‘ਚ 10 ਲੋਕਾਂ ਦੀ ਅੰਨ੍ਹੇਵਾਹ ਹੱਤਿਆ ਕਰਨ ਵਾਲੇ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵੈਨ ‘ਚ ਸਵਾਰ ਸ਼ੱਕੀ ਵਿਅਕਤੀ ਨੇ ਪੁਲਸ ਨੂੰ ਘਿਰਿਆ ਦੇਖ ਕੇ ਖੁਦ ਨੂੰ ਗੋਲੀ ਮਾਰ ਲਈ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਲਾਸ ਏਂਜਲਸ ਕਾਊਂਟੀ ਦੇ ਸ਼ੈਰਿਫ ਰੌਬਰਟ ਲੂਨਾ ਦਾ ਕਹਿਣਾ ਹੈ ਕਿ ਸ਼ੱਕੀ ਦੀ ਪਛਾਣ ਕਰਨ ਤੋਂ ਬਾਅਦ ਪੁਲਸ ਨੇ ਉਸ ਦੀ ਵੈਨ ਨੂੰ ਘੇਰ ਲਿਆ ਸੀ ਪਰ ਜਦੋਂ ਤੱਕ ਪੁਲਸ ਉਸ ਨੂੰ ਗ੍ਰਿਫਤਾਰ ਕਰਨ ਪਹੁੰਚੀ, ਸ਼ੱਕੀ ਨੇ ਵੈਨ ਦੇ ਅੰਦਰ ਹੀ ਖੁਦ ਨੂੰ ਗੋਲੀ ਮਾਰ ਲਈ ਸੀ। ਪੁਲਸ ਮੁਤਾਬਕ ਸ਼ੱਕੀ ਦੀ ਪਛਾਣ 72 ਸਾਲਾ ਹੂ ਕੈਨਹ ਟਰਾਨ ਵਜੋਂ ਹੋਈ ਹੈ। ਲਾਸ ਏਂਜਲਸ ਪੁਲਿਸ ਨੇ ਕਿਹਾ ਕਿ ਗੋਲੀਬਾਰੀ ਵਿੱਚ ਕੋਈ ਹੋਰ ਸ਼ੱਕੀ ਨਹੀਂ ਹੈ। ਹਾਲਾਂਕਿ ਪੁਲਿਸ ਵੱਲੋਂ ਗੋਲੀ ਚਲਾਉਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਚਲਾਉਣ ਦਾ ਕਾਰਨ ਕੀ ਸੀ। ਲਾਸ ਏਂਜਲਸ ਸ਼ਹਿਰ ਦੇ ਮੋਂਟੇਰੀ ਪਾਰਕ ਵਿੱਚ ਇੱਕ ਸਮਾਗਮ ਦੌਰਾਨ ਮੁਲਜ਼ਮ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਜਿਸ ‘ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਗੋਲੀਬਾਰੀ ਦੀ ਇਹ ਘਟਨਾ ਕੈਲੀਫੋਰਨੀਆ ਦੇ ਮੋਂਟੇਰੀ ਪਾਰਕ ਵਿੱਚ ਚੀਨੀ ਚੰਦਰ ਨਵੇਂ ਸਾਲ ਦੇ ਜਸ਼ਨ ਵਿੱਚ ਇੱਕ ਵਿਅਕਤੀ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਦੌਰਾਨ ਗੋਲੀਆਂ ਲੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕੁਝ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਹਫਤੇ ਸੈਂਟਰਲ ਕੈਲੀਫੋਰਨੀਆ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਸੀ। ਗੋਲੀਬਾਰੀ ਕੈਲੀਫੋਰਨੀਆ ਵਿੱਚ ਹਾਰਵੈਸਟ ਰੋਡ ਦੇ 6800 ਬਲਾਕ ਵਿੱਚ ਹੋਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *