Site icon Geo Punjab

ਵਕੀਲ ਨਾਲ ਕੁੱਟਮਾਰ :- ਦੇਰ ਰਾਤ ਐਸਪੀ (ਡੀ) ਰਮਨਦੀਪ ਸਿੰਘ ਭੁੱਲਰ ਸਮੇਤ ਸੀਆਈਏ ਇੰਚਾਰਜ ਤੇ ਚਾਰ ਕਾਂਸਟੇਬਲਾਂ ਖ਼ਿਲਾਫ਼ ਕੇਸ ਦਰਜ


ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਕੰਮਕਾਜ ਠੱਪ ਰਿਹਾ। ਕਿਉਂਕਿ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲ ਨੂੰ ਪੰਜਾਬ ਪੁਲਿਸ ਦੇ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਇਸ ਦੇ ਵਿਰੋਧ ‘ਚ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਅਣਮਿੱਥੇ ਸਮੇਂ ਲਈ ਕੰਮ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ ਅੱਜ ਦੋਸ਼ੀ ਪੁਲਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਨਾਲ ਹੀ ਮਾਮਲੇ ਦੀ ਜਾਂਚ ਕਿਸੇ ਬਾਹਰੀ ਏਜੰਸੀ ਜਾਂ ਸੀਬੀਆਈ-ਐਨਆਈਏ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਵਕੀਲਾਂ ਨੇ ਕਿਹਾ ਕਿ ਪੰਜਾਬ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ।ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਐਫਆਈਆਰ ਦਰਜ ਕਰਨ ਜਾਂ ਉਨ੍ਹਾਂ ਦੀ ਗ੍ਰਿਫਤਾਰੀ ਨਾਲ ਮਾਮਲਾ ਖਤਮ ਨਹੀਂ ਹੋਵੇਗਾ। ਵਕੀਲਾਂ ਨੇ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਦੋਸ਼ੀ ਪੁਲਿਸ ਵਾਲਿਆਂ ਨੂੰ ਸਜ਼ਾ ਮਿਲਣ ‘ਤੇ ਇਹ ਮਾਮਲਾ ਖਤਮ ਹੋ ਜਾਵੇਗਾ। ਇਸ ਕਾਰਨ ਇਸ ਦੀ ਨਿਰਪੱਖ ਜਾਂਚ ਹੋਣੀ ਬਹੁਤ ਜ਼ਰੂਰੀ ਹੈ।ਇਸ ਤੋਂ ਪਹਿਲਾਂ ਬਾਰ ਐਸੋਸੀਏਸ਼ਨ ਵੱਲੋਂ ਪੰਜਾਬ ਅਤੇ ਹਰਿਆਣਾ ਦੀਆਂ ਅਦਾਲਤਾਂ ਵਿੱਚ ਕੰਮਕਾਜ ਠੱਪ ਹੋਣ ਦਾ ਪਤਾ ਲੱਗਣ ਤੋਂ ਬਾਅਦ ਪੰਜਾਬ ਸਰਕਾਰ ਦੇਰ ਰਾਤ ਹਰਕਤ ਵਿੱਚ ਆਈ। ਇਸ ਤੋਂ ਤੁਰੰਤ ਬਾਅਦ ਬੀਤੀ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਦੇ ਐਸਪੀ (ਡੀ) ਰਮਨਦੀਪ ਸਿੰਘ ਭੁੱਲਰ ਸਮੇਤ ਸੀਆਈਏ ਇੰਚਾਰਜ ਰਮਨ ਕੰਬੋਜ ਅਤੇ ਚਾਰ ਕਾਂਸਟੇਬਲਾਂ ਹਰਬੰਸ ਸਿੰਘ, ਭੁਪਿੰਦਰ, ਗੁਰਪ੍ਰੀਤ ਸਿੰਘ ਅਤੇ ਦਾਰਾ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਨੇ ਪੰਜਾਬ-ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਅਦਾਲਤੀ ਕੰਮ ਤੋਂ ਦੂਰ ਰਹਿਣ ਦੀ ਸੂਚਨਾ ਭੇਜੀ ਹੈ। ਵਕੀਲਾਂ ਨੇ ਕੰਮ ‘ਤੇ ਪਰਤਣ ਤੋਂ ਪਹਿਲਾਂ ਕਈ ਮੰਗਾਂ ਰੱਖੀਆਂ ਹਨ।ਮੁਕਤਸਰ ‘ਚ ਵਕੀਲ ਨਾਲ ਹੋਈ ਪੁਲਿਸ ਦੀ ਕੁੱਟਮਾਰ ਅਤੇ ਅਣਮਨੁੱਖੀ ਵਿਵਹਾਰ ਤੋਂ ਬਾਅਦ ਅਦਾਲਤ ਨੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਸਨ। ਪਰ ਜਦੋਂ ਦੋ ਦਿਨ ਬੀਤ ਜਾਣ ‘ਤੇ ਵੀ ਮਾਮਲਾ ਦਰਜ ਨਾ ਹੋਇਆ ਤਾਂ ਮੁਕਤਸਰ ਬਾਰ ਐਸੋਸੀਏਸ਼ਨ ਨੇ ਸੋਮਵਾਰ ਨੂੰ ਅਦਾਲਤੀ ਕੰਮਕਾਜ ਠੱਪ ਕਰ ਦਿੱਤਾ।ਇਸ ਤੋਂ ਪਹਿਲਾਂ ਸ੍ਰੀ ਮੁਕਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ 14 ਸਤੰਬਰ ਨੂੰ ਐਡਵੋਕੇਟ ਵਰਿੰਦਰ ਸਿੰਘ ਸੰਧੂ ਦੇ ਇੱਕ ਮੁਵੱਕਿਲ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਸੀ।
ਮੁਕਤਸਰ ਪੁਲਿਸ ਨੇ ਇਕ ਵਕੀਲ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਐਸ ਪੀ ਡੀ ਰਮਨਦੀਪ ਸਿੰਘ ਭੁੱਲਰ, ਸੀ ਆਈ ਏ ਇੰਚਾਰਜ ਇੰਸਪੈਕਟਰ ਰਮਨ ਕੁਮਾਰ, ਦੋ ਹੈਡ ਕਾਂਸਟੇਬਲਾਂ, ਇਕ ਕਾਂਸਟੇਬਲ ਤੇ ਇਕ ਹੋਮ ਗਾਰਡ ਵਿਰੁੱਧ ਧਾਰਾ 377, 323, 342, 506 ਅਤੇ 149 ਆਈ ਪੀ ਸੀ ਤਹਿਤ ਸਦਰ ਮੁਕਤਸਰ ਪੁਲਿਸ ਥਾਣੇ ਵਿਚ ਕੇਸ ਦਰਜ ਕੀਤਾ ਹੈ।14 ਸਤੰਬਰ ਨੂੰ ਇਕ ਵਕੀਲ ਅਤੇ ਸੋਹਨੇਵਾਲਾ ਪਿੰਡ ਦੇ ਇਕ ਵਸਨੀਕ ਨੂੰ ਸੀ ਆਈ ਏ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਨੇ ਮੁਕਤਸਰ ਸਿਟੀ ਪੁਲਿਸ ਥਾਣੇ ਵਿਚ ਸ਼ਿਕਾਇਤ ਦੇ ਕੇ ਗ੍ਰਿਫਤਾਰ ਕੀਤਾ ਸੀ ਤੇ ਦੋਸ਼ ਲਾਇਆ ਸੀ ਕਿ ਉਹਨਾਂ ਨੇ ਪੁਲਿਸ ਟੀਮ ’ਤੇ ਹਮਲਾ ਕੀਤਾ, ਮੁਲਾਜ਼ਮਾਂ ਦੇ ਕਪੜੇ ਫਾੜੇ ਤੇ ਉਹਨਾਂ ਦੇ ਕੰਮ ਵਿਚ ਵਿਘਨ ਪਾਇਆ।ਜਦੋਂ ਵਕੀਲ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਉਸਨੇ ਸਾਥੀਆਂ ਨੂੰ ਦੱਸਿਆ ਕਿ ਪੁਲਿਸ ਨੇ ਉਸਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ। ਫਿਰ ਉਸਨੇ ਦੁਬਾਰਾ ਮੈਡੀਕਲ ਲਈ ਪਟੀਸ਼ਨ ਪਾਈ ਜਿਸ ਵਿਚ ਸਾਹਮਣੇ ਆਇਆ ਕਿ ਉਸਦੇ ਸਰੀਰ ’ਤੇ 18 ਜ਼ਖ਼ਮ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version