ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (ਐਮਐਲਯੂ) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਦੀ ਪ੍ਰਵਾਨਗੀ ਦੇਣ ਦਾ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਦਫ਼ਤਰ ਵਿਖੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕੀਤਾ | ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਚੱਲ ਰਹੀਆਂ ਸਨਅਤਾਂ ਲਈ ਸਹਿਮਤੀ ਦੇਣ ਸਬੰਧੀ ਵਾਤਾਵਰਨ ਮੰਤਰੀ ਨਾਲ ਮੁਲਾਕਾਤ ਕੀਤੀ। ਸ਼੍ਰੀ ਸ਼੍ਰੀ ਰਵੀਸ਼ੰਕਰ ਨਾਲ ਜੁੜਿਆ ਰਹੱਸ, ਸੁਣੋ ਜੀਵਨ ਨੂੰ ਕਿਵੇਂ ਜਿਊਣਾ ਅਤੇ ਸਿਖਾਉਣਾ ਹੈ? ਉਦਯੋਗਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਵਾਤਾਵਰਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੁਧਿਆਣਾ ਦੇ ਐਮਐਲਯੂ ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਉਦਯੋਗਾਂ ਦਾ ਅਹਿਮ ਯੋਗਦਾਨ ਹੈ। ਇਹ ਫੈਸਲਾ ਲਘੂ ਉਦਯੋਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਨਿਯਮਤ ਤੌਰ ‘ਤੇ ਕੰਮ ਕੀਤਾ ਜਾ ਸਕੇ। ਵਫ਼ਦ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਫਿਰ ਟੁੱਟਿਆ ਦਰਿਆ ਦਾ ਬੰਨ੍ਹ, ਵੇਖੋ ਵਿਧਾਇਕ ਨੇ ਕਿਵੇਂ ਦਿਖਾਈ ਦਲੇਰੀ? | D5 ਚੈਨਲ ਪੰਜਾਬੀ | ਖਡੂਰ ਸਾਹਿਬ ਨਿਊਜ਼ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਡਾ: ਸ਼ੇਨਾ ਅਗਰਵਾਲ, ਪੀਪੀਸੀਬੀ ਦੇ ਚੇਅਰਮੈਨ ਪ੍ਰੋ: ਆਦਰਸ਼ ਪਾਲ ਵਿਗ, ਮੈਂਬਰ ਸਕੱਤਰ ਇੰਜੀ. ਜੀ.ਐਸ.ਮਜੀਠੀਆ ਅਤੇ ਸੀ.ਈ.ਈ. ਇੰਜੀ. ਪਰਦੀਪ ਗੁਪਤਾ ਅਤੇ ਸੀ.ਟੀ.ਪੀ. ਪੰਕਜ ਬਾਵਾ, ਪ੍ਰਧਾਨ ਸੀ.ਆਈ.ਸੀ.ਯੂ. ਉਪਕਾਰ ਸਿੰਘ ਆਹੂਜਾ, ਪ੍ਰਧਾਨ ਯੂਸੀਪੀਐਮਏ ਡੀਐਸ ਚਾਵਲਾ ਅਤੇ ਚਰਨਜੀਤ ਸਿੰਘ ਵਿਸ਼ਵਕਰਮਾ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
