ਵਿਜੀਲੈਂਸ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਗ੍ਰਿਫਤਾਰ


ਚੰਡੀਗੜ – ਵਿਜੀਲੈਂਸ ਬਿਊਰੋ ਪੰਜਾਬ ਨੇ ਦੇਰ ਰਾਤ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਡਾਇਰੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਾਬਕਾ ਮੰਤਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਮਨਮੋਹਨ ਕੁਮਾਰ ਦੇ ਬਿਆਨਾਂ ‘ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19 ਮਿਤੀ 15-10-2022 ਦਰਜ ਕਰਕੇ ਉਡਣ ਦਾਸਤਾ ਪੰਜਾਬ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਏਆਈਜੀ ਮਨਮੋਹਨ ਕੁਮਾਰ ਨੇ ਬਿਊਰੋ ਨੂੰ ਸ਼ਿਕਾਇਤ ਕੀਤੀ ਹੈ ਕਿ ਅਰੋੜਾ ਨੇ 14 ਅਕਤੂਬਰ, 2022 ਨੂੰ ਉਸ ਨਾਲ ਮੁਲਾਕਾਤ ਕੀਤੀ ਸੀ ਅਤੇ ਉਸ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਮਦਦ ਕਰਨ ਲਈ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਦੱਸਿਆ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ 15 ਅਕਤੂਬਰ 2022 ਨੂੰ ਮੌਕੇ ‘ਤੇ ਹੀ 50 ਲੱਖ ਰੁਪਏ ਦਾ ਭੁਗਤਾਨ ਕਰਨ ਅਤੇ ਬਕਾਇਆ ਰਾਸ਼ੀ ਬਾਅਦ ਵਿੱਚ ਅਦਾ ਕਰਨ ਦੀ ਗੱਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਏ.ਆਈ.ਜੀ ਨੇ ਇਸ ਸਬੰਧੀ ਮੁੱਖ ਡਾਇਰੈਕਟਰ ਨੂੰ ਸੂਚਿਤ ਕੀਤਾ ਹੈ। ਜਿਸ ਨੇ ਦੋਸ਼ੀ ਮੰਤਰੀ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ‘ਚ ਅਰੋੜਾ ਨੂੰ ਰਿਸ਼ਵਤ ਦਿੰਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ ਸਨ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *