Site icon Geo Punjab

ਵਿਸ਼ਾਲ ਕਬੱਡੀ ਕੱਪ 19 ਜੂਨ ਨੂੰ ਗੁਰਦੁਆਰਾ ਸਿੰਘ ਸਭਾ ਕੋਰਟੇਨੋਵਾ ਗਰਾਊਂਡ ਵਿਖੇ


ਮਿਲਾਨ (ਪੱਤਰ ਪ੍ਰੇਰਕ): ਇਟਲੀ ਦੇ ਸ਼ਹਿਰ ਬਰਗਾਮੋ ਦੇ ਗੁਰਦੁਆਰਾ ਸਿੰਘ ਸਭਾ ਕੋਰਟੇਨੋਵਾ ਵੱਲੋਂ ਸਮੂਹ ਸੰਗਤਾਂ ਅਤੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ 19 ਜੂਨ ਨੂੰ ਗੁਰਦੁਆਰਾ ਸਾਹਿਬ ਦੀ ਗਰਾਊਂਡ ਵਿੱਚ ਵਿਸ਼ਾਲ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਮਨਜੀਤ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸਮੂਹ ਸੰਗਤਾਂ ਅਤੇ ਕਬੱਡੀ ਪ੍ਰੇਮੀਆਂ ਦੇ ਸਹਿਯੋਗ ਨਾਲ 19 ਜੂਨ ਨੂੰ ਹੋਣ ਵਾਲੇ ਕਬੱਡੀ ਕੱਪ ਵਿੱਚ ਇਟਲੀ ਦੀਆਂ ਚੋਟੀ ਦੀਆਂ ਟੀਮਾਂ ਭਾਗ ਲੈਣਗੀਆਂ। ਪਹਿਲਾ ਇਨਾਮ 2100 ਯੂਰੋ ਅਤੇ ਦੂਜਾ ਇਨਾਮ 1800 ਯੂਰੋ ਹੈ। ਉਨ੍ਹਾਂ ਦੱਸਿਆ ਕਿ ਇਸ ਕਬੱਡੀ ਕੱਪ ਦੌਰਾਨ ਬੱਚਿਆਂ ਦੇ ਖੇਡ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਇਟਲੀ ਦੇ ਕਈ ਪੁਰਾਣੇ ਖਿਡਾਰੀਆਂ ਅਤੇ ਮੰਨੀਆਂ-ਪ੍ਰਮੰਨੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਕਬੱਡੀ ਕੱਪ ਵਿੱਚ ਬੀਬੀਆਂ ਦੇ ਬੈਠਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਪ੍ਰਬੰਧਕ ਕਮੇਟੀ ਨੇ ਹਦਾਇਤ ਕੀਤੀ ਹੈ ਕਿ ਕੋਈ ਵੀ ਖਿਡਾਰੀ ਜਾਂ ਦਰਸ਼ਕ ਨਸ਼ਾ ਕਰਕੇ ਗੁਰਦੁਆਰਾ ਸਾਹਿਬ ਦੀ ਗਰਾਊਂਡ ਵਿੱਚ ਨਾ ਵੜਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version