ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਖਿਲਾਫ ਗੁਰੂਹਰਸਹਾਏ ਪੁਲਸ ਨੇ ਵੋਟਿੰਗ ਸਮੇਂ ਚੋਣ ਜ਼ਾਬਤੇ ਦੀ ਉਲੰਘਣਾ ਅਤੇ ਵੀਡੀਓਗ੍ਰਾਫੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ-10 ਦੇ ਡੀਈਓ-ਕਮ-ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਹਲਕੇ ਤੋਂ ਬਸਪਾ ਦੀ ਟਿਕਟ ‘ਤੇ ਚੋਣ ਲੜ ਰਹੇ ਉਮੀਦਵਾਰ ਡਾ. ਸੁਰਿੰਦਰ ਕੰਬੋਜ ਨੇ ਵੋਟਾਂ ਪੈਣ ਦੇ ਸਮੇਂ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਥਾਣਾ ਗੁਰੂਹਰਸਹਾਏ ਵਿਖੇ 171 ਐੱਫ.ਆਈ.ਪੀ.ਸੀ., 126 ਅਤੇ 132 ਆਰ.ਪੀ. ਐਕਟ 1951 ਦੇ ਤਹਿਤ 1 ਜੂਨ 2024 ਨੂੰ ਮੁਕੱਦਮਾ ਨੰਬਰ 98 ਦਰਜ ਕੀਤਾ ਗਿਆ ਹੈ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
