Site icon Geo Punjab

ਸਚਿਨ ਬੱਚੀ ਏਜੀਟੀਐਫ਼ ਏਜੀਟੀਐਫ਼ ਵਲੋਂ ਗ੍ਰਿਫਤਾਰ ⋆ D5 News


ਚੰਡੀਗੜ੍ਹ, 18 ਅਕਤੂਬਰ  ਏਜੀਟੀਐਫ਼ ਪੰਜਾਬ ਦੇ ਵਲੋਂ  ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਰਿੰਦੇ ਸਚਿਨ ਬੱਚੀ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਮੁਤਾਬਿਕ, ਸਚਿਨ ਬੱਚੀ  ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਲੁਕਣ ਦੀ ਥਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ।
ਮੁਲਜ਼ਮ ਕੋਲੋਂ 4 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਦੇਸ਼ੀ ਹੈਂਡਲਰਜ਼ ਵੱਲੋਂ ਦਿੱਤੇ ਗਏ ਟੀਚਿਆਂ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version