ਸਮਾਜਿਕ ਸੁਰੱਖਿਆ ਮੰਤਰੀ ਨੇ ਤਰਸ ਦੇ ਆਧਾਰ ‘ਤੇ ਨੌਕਰੀ ਲੈਣ ਵਾਲੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ


ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਮੰਗਲਵਾਰ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਪ੍ਰਾਪਤ ਕਰਨ ਵਾਲੇ ਦੋ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਡਾ: ਬਲਜੀਤ ਕੌਰ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸਫ਼ਲਤਾ ਅਤੇ ਉੱਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਸਨਮਾਨਜਨਕ ਜੀਵਨ ਜਿਊਣ ਵਿੱਚ ਸਹਾਈ ਹੋਣਗੀਆਂ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਵਿਭਾਗ ਨੂੰ ਤਰਸ ਦੇ ਆਧਾਰ ‘ਤੇ ਭਰੀਆਂ ਜਾਣ ਵਾਲੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਰਨਦੀਪ ਕੌਰ ਅਤੇ ਨੂਰਪ੍ਰੀਤ ਸਿੰਘ ਨੂੰ ਅੱਜ ਨਿਯੁਕਤੀ ਪੱਤਰ ਮਿਲ ਗਏ ਹਨ ਜਦਕਿ ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜ਼ੋਰਾਂ ’ਤੇ ਹੈ। ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰਵਿੰਦਪਾਲ ਸਿੰਘ ਸੰਧੂ ਡਾਇਰੈਕਟਰ ਸਮਾਜਿਕ ਸੁਰੱਖਿਆ, ਗੁਰਜਿੰਦਰ ਸਿੰਘ ਮੌੜ ਜੁਆਇੰਟ ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *