ਸਰਕਾਰੀ ਫਲੈਟ ਖਾਲੀ ਨਾ ਕਰਨ ‘ਤੇ ਮਜੀਠੀਆ ਸਮੇਤ 8 ਵਿਧਾਇਕਾਂ ‘ਤੇ ਦਰਜ ਹੋਵੇਗਾ ਕੇਸ – Punjabi News Portal


ਪਟਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਅੱਠ ਸਾਬਕਾ ਵਿਧਾਇਕਾਂ ਖ਼ਿਲਾਫ਼ ਜਲਦੀ ਹੀ ਅਪਰਾਧਿਕ ਮਾਮਲਾ ਦਰਜ ਹੋ ਸਕਦਾ ਹੈ। ਇਨ੍ਹਾਂ ਵਿੱਚ ਕੁਲਬੀਰ ਜ਼ੀਰਾ, ਗੁਰਪ੍ਰਤਾਪ ਵਡਾਲਾ, ਸ੍ਰੀਮਤੀ ਡਾ. ਸਤਕਾਰ ਕੌਰ, ਗੁਰਪ੍ਰੀਤ ਸਿੰਘ ਜੀ.ਪੀ., ਸੁਖਪਾਲ ਸਿੰਘ ਭੁੱਲਰ, ਅੰਗਦ ਸਿੰਘ ਅਤੇ ਰਮਿੰਦਰ ਸਿੰਘ ਆਵਲਾ ਸ਼ਾਮਲ ਸਨ।

ਉਨ੍ਹਾਂ ਨੂੰ ਅਦਾਲਤ ਵਿੱਚ ਕਾਨੂੰਨੀ ਕਾਰਵਾਈ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਇਨ੍ਹਾਂ 8 ਸਾਬਕਾ ਵਿਧਾਇਕਾਂ ‘ਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਫਲੈਟਾਂ ‘ਤੇ ਨਾਜਾਇਜ਼ ਕਬਜ਼ਿਆਂ ਦਾ ਦੋਸ਼ ਹੈ ਅਤੇ ਕਈ ਵਾਰ ਨੋਟਿਸ ਭੇਜਣ ਦੇ ਬਾਵਜੂਦ ਇਹ ਸਰਕਾਰੀ ਫਲੈਟਾਂ ‘ਤੇ ਨਾਜਾਇਜ਼ ਕਬਜ਼ਾ ਨਹੀਂ ਛੱਡ ਰਹੇ। ਜਿਸ ਕਾਰਨ ਹੁਣ ਪੰਜਾਬ ਵਿਧਾਨ ਸਭਾ ਵੱਲੋਂ ਅੰਤਿਮ ਨੋਟਿਸ ਭੇਜਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵੀ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਵਿਧਾਇਕਾਂ ਨੂੰ ਚੰਡੀਗੜ੍ਹ ਵਿੱਚ ਬਹੁਤ ਘੱਟ ਕਿਰਾਏ ’ਤੇ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ। ਇਹ ਸਰਕਾਰੀ ਫਲੈਟ ਵਿਧਾਇਕਾਂ ਨੂੰ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਦਿੱਤੇ ਜਾਂਦੇ ਹਨ ਅਤੇ ਇਹ ਫਲੈਟ ਸਾਬਕਾ ਵਿਧਾਇਕ ਹੋਣ ‘ਤੇ ਵਿਧਾਇਕਾਂ ਤੋਂ ਵਾਪਸ ਲੈ ਲਏ ਜਾਂਦੇ ਹਨ ਤਾਂ ਜੋ ਜੇਤੂ ਵਿਧਾਇਕਾਂ ਨੂੰ ਫਲੈਟ ਅਲਾਟ ਕੀਤੇ ਜਾ ਸਕਣ।




Leave a Reply

Your email address will not be published. Required fields are marked *