Site icon Geo Punjab

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਮੀਟਿੰਗ ਕੀਤੀ ਗਈ


ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300ਵੀਂ ਜਨਮ ਸ਼ਤਾਬਦੀ ਦਾ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਵਿੱਚ ਸੰਗਤਾਂ ਦੀ ਭਰਪੂਰ ਸ਼ਮੂਲੀਅਤ ਲਈ ਲਗਾਤਾਰ ਇਕੱਠ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਅੱਜ ਸ੍ਰੀ ਅੰਮ੍ਰਿਤਸਰ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ਼ਤਾਬਦੀ ਸਮਾਗਮਾਂ ਦੌਰਾਨ ਵੱਧ ਤੋਂ ਵੱਧ ਸੰਗਤਾਂ ਨੂੰ ਲਿਆਉਣ ਦੀ ਅਪੀਲ ਕੀਤੀ। ਭਾਈ ਰਾਮ ਸਿੰਘ ਨੇ ਕਿਹਾ ਕਿ 18ਵੀਂ ਸਦੀ ਵਿੱਚ ਸਿੱਖ ਜਰਨੈਲਾਂ ਵੱਲੋਂ ਦਿੱਲੀ ਫਤਹਿ ਕਰਨਾ ਸਿੱਖ ਇਤਿਹਾਸ ਦਾ ਇੱਕ ਗੌਰਵਮਈ ਪੰਨਾ ਹੈ, ਜੋ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਨੇ ਆਪਣੇ ਸਾਥੀ ਸਿੱਖ ਜਰਨੈਲਾਂ ਨਾਲ ਮਿਲ ਕੇ ਮੁਗਲ ਬਾਦਸ਼ਾਹ ਦਾ ਤਖਤ ਦਿੱਲੀ ਤੋਂ ਪੁੱਟ ਕੇ ਸ੍ਰੀ ਅੰਮ੍ਰਿਤਸਰ ਲਿਆਂਦਾ ਸੀ। ਅਜਿਹੇ ਜਰਨੈਲਾਂ ਦੇ ਦਿਨ ਮਨਾਉਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਭਾਈ ਰਾਮ ਸਿੰਘ ਨੇ ਦੱਸਿਆ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਖਾਲਸਾ ਫਤਹਿ ਮਾਰਚ 16 ਅਪ੍ਰੈਲ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋਇਆ ਸੀ, ਜੋ ਵੱਖ-ਵੱਖ ਪੜਾਵਾਂ ਵਿੱਚੋਂ ਹੁੰਦਾ ਹੋਇਆ 4 ਮਈ ਨੂੰ ਸ੍ਰੀ ਅੰਮ੍ਰਿਤਸਰ ਪਹੁੰਚੇਗਾ। ਇਸੇ ਤਰ੍ਹਾਂ ਮੁੱਖ ਸਮਾਗਮ 5 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ।ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਦੌਰਾਨ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਭਾਈ ਰਾਮ ਸਿੰਘ ਤੋਂ ਇਲਾਵਾ ਸ: ਨਰਿੰਦਰ ਸਿੰਘ ਐਮ.ਆਰ., ਸ: ਹਰਮੀਤ ਸਿੰਘ ਮਠਾੜੂ, ਬੀਬੀ ਚਰਨਜੀਤ ਕੌਰ ਵੇਰਕਾ, ਸ. ਸੁਖਪਾਲ ਸਿੰਘ, ਸ੍ਰੀ ਮਧੂਪਾਲ ਸਿੰਘ, ਸ੍ਰੀ ਨਵਜੀਤ ਸਿੰਘ, ਸ੍ਰੀ ਪ੍ਰੇਮ ਸਿੰਘ ਜੌੜਾ, ਸ. ਤੇਜਿੰਦਰ ਸਿੰਘ ਭਮਰਾ, ਸ. ਦਵਿੰਦਰ ਸਿੰਘ ਠੇਕੇਦਾਰ, ਸ: ਦਇਆ ਸਿੰਘ ਠੇਕੇਦਾਰ, ਸ: ਲਖਵਿੰਦਰ ਸਿੰਘ, ਸ: ਹਰਦੇਵ ਸਿੰਘ, ਸ: ਰਣਜੀਤ ਸਿੰਘ, ਸ: ਸੁਖਵਿੰਦਰ ਸਿੰਘ, ਸ: ਬਲਜੀਤ ਸਿੰਘ, ਮਾਸਟਰ ਜਸਵੰਤ ਸਿੰਘ, ਡਾ: ਸਰਬਜੀਤ ਸਿੰਘ, ਸ: ਲਖਵਿੰਦਰ ਸਿੰਘ, ਸ. ਸਾਹਿਬ ਸਿੰਘ ਵਡਾਲੀ, ਸ: ਲਖਵੰਤ ਸਿੰਘ, ਸ: ਸੁਰਜੀਤ ਸਿੰਘ, ਸ: ਜਸਬੀਰ ਸਿੰਘ ਪਟਵਾਰੀ, ਸ: ਨਰਿੰਦਰ ਸਿੰਘ ਅਤੇ ਸ: ਸਰਬਜੀਤ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version