*ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂ ਮਾਜਰਾ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿਦਿਅਕ ਟੂਰ*
ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ ਖਰੜ ਵੱਲੋਂ ਸ੍ਰੀ ਪਾਉਂਟਾ ਸਾਹਿਬ ਦਾ ਇੱਕ ਰੋਜ਼ਾ ਵਿੱਦਿਅਕ ਦੌਰਾ ਕੀਤਾ ਗਿਆ। ਕਾਲਜ ਦੇ ਪਿ੍ੰਸੀਪਲ ਡਾ: ਐੱਮ.ਡਾ.ਜਗਜੀਤ ਕੌਰ ਨੇ ਇਸ ਵਿੱਦਿਅਕ ਟੂਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਂਦਾ ਹੈ ਅਤੇ ਨਾਲ ਹੀ ਵਿਦਿਆਰਥੀਆਂ ਨਾਲ ਗੱਲਬਾਤ ਵੀ ਹੁੰਦੀ ਹੈ | ਇਸ ਮੌਕੇ ਟੂਰ ਇੰਚਾਰਜ ਡਾ: ਵੀਰਪਾਲ ਕੌਰ ਨੇ ਕਿਹਾ ਕਿ ਸਾਡੇ ਵਿੱਦਿਅਕ ਟੂਰ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੀ ਸੈਰ ਕਰਵਾ ਕੇ ਆਪਣੇ ਵਿਰਸੇ ਨਾਲ ਜੋੜਨਾ ਹੈ | ਟੂਰ ਪ੍ਰੋਗਰਾਮ ਦੇ ਪਹਿਲੇ ਪੜਾਅ ਦੌਰਾਨ ਸ੍ਰੀ ਨਾਢਾ ਸਾਹਿਬ ਦੇ ਦਰਸ਼ਨ ਕੀਤੇ ਗਏ ਅਤੇ ਫਿਰ ਦੁਪਹਿਰ 1 ਵਜੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਦਰਸ਼ਨ ਕੀਤੇ | ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪਾਉਂਟਾ ਸਾਹਿਬ ਪਹੁੰਚਣ ਉਪਰੰਤ ਵਿਦਿਆਰਥੀਆਂ ਨੂੰ ਉਪਰੋਕਤ ਧਾਰਮਿਕ ਸਥਾਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ | ਉੱਥੇ ਹੀ ਉਸ ਨੇ ਯਾਤਰਾ ਦਾ ਆਨੰਦ ਮਾਣਿਆ। ਇਸ ਸਮੁੱਚੇ ਟੂਰ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਅਤੇ ਅਨੁਸ਼ਾਸਨ ਕਾਇਮ ਰੱਖਣ ਵਿੱਚ ਪ੍ਰੋ: ਪ੍ਰੀਤਇੰਦਰ ਸਿੰਘ, ਪ੍ਰੋ: ਕਰਮਨ ਸਿੰਘ, ਪ੍ਰੋ: ਨਵਨੀਤ ਕੌਰ, ਸ੍ਰੀ ਯਾਦਵਿੰਦਰ ਸਿੰਘ ਅਤੇ ਮਿਸ ਸ਼ਿਵਾਨੀ ਨੇ ਮੁੱਖ ਭੂਮਿਕਾ ਨਿਭਾਈ।
The post ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂ ਮਾਜਰਾ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ appeared first on .
