ਹਰਜਿੰਦਰ ਸਿੰਘ ਧਾਮੀ ਇਸ ਮਾਮਲੇ ‘ਚ ਸਬ-ਕਮੇਟੀ ਦਾ ਗਠਨ: ਸ਼੍ਰੋਮਣੀ ਕਮੇਟੀ ਪ੍ਰਧਾਨ ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰਾਂ ਨੂੰ ਲੈ ਕੇ ਵਿਵਾਦ ਦਿਨੋਂ-ਦਿਨ ਭਖਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਪ੍ਰਸਾਰਣ ਦਾ ਸਾਰਾ ਖਰਚਾ ਚੁੱਕਣ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਇਸ ਮੁੱਦੇ ’ਤੇ ਪ੍ਰਤੀਕਿਰਿਆ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਬਾਣੀ ਪ੍ਰਸਾਰਣ ਲਈ ਖੁੱਲ੍ਹੇ ਟੈਂਡਰ ਮੰਗੇਗੀ। ਹਰਜਿੰਦਰ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਲਈ ਸਬ-ਕਮੇਟੀ ਬਣਾਈ ਹੈ, ਜੋ ਇਸ ਦੀਆਂ ਸ਼ਰਤਾਂ ਤੈਅ ਕਰੇਗੀ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਚੈਨਲ ਇਸ ਲਈ ਅਪਲਾਈ ਕਰ ਸਕਦਾ ਹੈ ਪਰ ਚੈਨਲ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਚੈਨਲ ਗੁਰਬਾਣੀ ਦਾ ਪ੍ਰਸਾਰਣ ਕਰੇਗਾ, ਉਸ ਨੂੰ ਗੁਰਬਾਣੀ ਦਾ ਸੰਦੇਸ਼ ਦੇਸ਼ ਅਤੇ ਦੁਨੀਆ ਤੱਕ ਪਹੁੰਚਾਉਣਾ ਹੋਵੇਗਾ। ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਵੀ ਬਿਆਨ ਦਿੱਤਾ ਅਤੇ ਕਿਹਾ ਕਿ ਸੀਐਮ ਮਾਨ ਕੇਂਦਰ ਦੇ ਇਸ਼ਾਰੇ ‘ਤੇ ਬੋਲ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਸੀਐਮ ਮਾਨ ਨੂੰ ਆਪਣੇ ਸ਼ਬਦਾਂ ‘ਤੇ ਕਾਬੂ ਰੱਖਣਾ ਚਾਹੀਦਾ ਹੈ ਅਤੇ ‘ਗੁਰਬਾਣੀ’ ਵੇਚਣ ਵਰਗੇ ਸ਼ਬਦਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਦਾ ਅੰਤ
