ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ


ਅੰਮ੍ਰਿਤਸਰ (ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਜਵੇਂ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਨਿਰਮਲ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਿੰਘ ਲੁਧਿਆਣਾ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਇਤਿਹਾਸ ਬਾਰੇ ਚਰਚਾ ਕੀਤੀ। Sidhu Moose Wala ਦੇ ਕਤਲ ਦਾ ਵੱਡਾ ਖੁਲਾਸਾ, ਦੇਖੋ ਕਿੰਨੀ ਦੇਰ ਬਾਅਦ Moose Wala D5 Channel Punjabi ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਕੀਤੀ ਅਪੀਲ | ਸਜਾਏ ਗਏ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਹਾਜ਼ਰ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸਿੰਘ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ ਅਤੇ ਕਵੀਸ਼ਰਾਂ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਸਿੱਧੂ ਮੂਸੇਵਾਲਾ ਦਾ ਕਾ+ਤਿਲ ਗ੍ਰਿਫਤਾਰ? ਮਾਨ ਸਰਕਾਰ ਦਾ ਵੱਡਾ ਫੈਸਲਾ | D5 Channel Punjabi ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਹੋਰ ਧਾਰਮਿਕ ਅਸਥਾਨਾਂ ‘ਤੇ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੇ ਫੁਹਾਰੇ ਵੀ ਲਗਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ: ਸੁਲੱਖਣ ਸਿੰਘ ਭੰਗਾਲੀ, ਸੁਖਰਾਜ ਸਿੰਘ, ਪ੍ਰਚਾਰਕ ਭਾਈ ਦਿਲਬਾਗ ਸਿੰਘ, ਭਾਈ ਹਰਪ੍ਰੀਤ ਸਿੰਘ ਸਮੇਤ ਮੈਨੇਜਰ ਸੰਗਤਾਂ ਹਾਜ਼ਰ ਸਨ | ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *