ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਨੂੰ ਦੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫਤ ਕਮਰੇ ਦੇਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਅਤੇ ਹੋਰ ਸਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਔਖੇ ਸਮੇਂ ਵਿੱਚ ਮਨੁੱਖਤਾ ਦੇ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਿੱਖ ਜਥੇਬੰਦੀ ਇਸ ਸਮੇਂ ਲੋਕਾਂ ਦੀ ਮਦਦਗਾਰ ਬਣੀ ਹੈ। ਹਰ ਕੁਦਰਤੀ ਆਫ਼ਤ ਉਨ੍ਹਾਂ ਕਿਹਾ ਕਿ ਇਸ ਸਮੇਂ ਵੀ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਕਿਹਾ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਦੇ 25 ਤੋਂ ਵੱਧ ਗੁਰਦੁਆਰਾ ਸਾਹਿਬਾਨ ਵਿੱਚ ਕੇਂਦਰ ਸਥਾਪਿਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਿਤ ਹਰ ਗੁਰਦੁਆਰਾ ਸਾਹਿਬ ਦੇ ਅੰਦਰ ਹੜ੍ਹ ਪੀੜਤਾਂ ਨੂੰ ਮੁਫ਼ਤ ਕਮਰੇ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਵੱਖ-ਵੱਖ ਗੁਰਦੁਆਰਿਆਂ ਤੋਂ ਬੀਤੇ ਦਿਨੀਂ ਰਾਹਤ ਕਾਰਜ ਸ਼ੁਰੂ ਕੀਤੇ ਗਏ ਸਨ ਅਤੇ ਅੱਜ ਬਾਕੀ ਗੁਰੂ ਘਰਾਂ ਤੋਂ ਵੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਡੀਕਲ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਲੋੜਵੰਦਾਂ ਨੂੰ ਜਾਣੂ ਕਰਵਾਉਣ, ਤਾਂ ਜੋ ਪ੍ਰਭਾਵਿਤ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਔਖੇ ਸਮੇਂ ਵਿੱਚ ਮਨੁੱਖਤਾ ਦੇ ਨਾਲ ਹੈ ਅਤੇ ਆਪਣਾ ਫਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।