ਜਲੰਧਰ : ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਅੱਜ ਜਲੰਧਰ-ਲੁਧਿਆਣਾ ਹਾਈਵੇਅ ‘ਤੇ ਸੜਕ ਹਾਦਸੇ ‘ਚ ਜ਼ਖਮੀ ਹੋ ਗਏ। ਨੈਸ਼ਨਲ ਹਾਈਵੇ ‘ਤੇ ਉਸ ਦੀ ਗੱਡੀ ਨੂੰ ਇਕ ਟਰੈਕਟਰ ਨੇ ਟੱਕਰ ਮਾਰ ਦਿੱਤੀ। ਮੀਡੀਆ ਰਿਪੋਰਟਾਂ ਅਨੁਸਾਰ ਜਦੋਂ ਇਹ ਹਾਦਸਾ ਵਾਪਰਿਆ, ਮਹਿੰਦਰ ਸਿੰਘ ਕੇਪੀ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਮਹਿੰਦਰ ਸਿੰਘ ਕੇ.ਪੀ ਦੀ ਕਾਰ ਨੂਰਮਹਿਲ ਰੋਡ ਪ੍ਰੀਤਮ ਪੈਲੇਸ ਵੱਲ ਜਾ ਰਹੀ ਸੀ ਅਤੇ ਪੁਲਿਸ ਪਾਇਲਟ ਦੀ ਕਾਰ ਉਨ੍ਹਾਂ ਦੀ ਕਾਰ ਤੋਂ ਅੱਗੇ ਜਾ ਰਹੀ ਸੀ। CM Bhagwant Mann ਦੇ ਅਸਤੀਫੇ ਦੀ ਮੰਗ D5 Channel Punjabi ਜਿਸ ਦੌਰਾਨ ਇੱਕ ਪਾਸਿਓਂ ਇੱਕ ਟਰੈਕਟਰ-ਟਰਾਲੀ ਆ ਗਈ ਤੇ ਸਾਬਕਾ ਮੰਤਰੀ ਕੇ.ਪੀ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਮਹਿੰਦਰ ਸਿੰਘ ਕੇ.ਪੀ ਦੇ ਨਾਲ ਗੱਡੀ ਵਿੱਚ ਉਨ੍ਹਾਂ ਦੇ ਸੁਰੱਖਿਆ ਗਾਰਡ ਮੌਜੂਦ ਸਨ। ਹਾਲਾਂਕਿ ਗੱਡੀ ਨੂੰ ਟੱਕਰ ਮਾਰਨ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਸਮੇਤ ਫਿਲੌਰ ਦੇ ਕਈ ਕੌਂਸਲਰ ਮੌਕੇ ’ਤੇ ਪੁੱਜੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
