Site icon Geo Punjab

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਚੋਂ ਜਗਤਾਰ ਸਿੰਘ ਹਵਾਰਾ ਬਰੀ



ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ  ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲੀਸ ਆਰਡੀਐਕਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ।

ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।

Exit mobile version