ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਛੇਵੀਂ ਵਾਰ ਪੁੱਛਗਿੱਛ ਕੀਤੀ। ਉਹ ਸਵੇਰੇ 10.30 ਵਜੇ ਵਿਜੀਲੈਂਸ ਦਫ਼ਤਰ ਪੁੱਜੇ ਪਰ ਅਧਿਕਾਰੀਆਂ ਦੇ ਨਾ ਆਉਣ ਕਾਰਨ ਦੋ ਘੰਟੇ ਇੰਤਜ਼ਾਰ ਕਰਨਾ ਪਿਆ। ਇਸ ਤੋਂ ਬਾਅਦ 12 ਤੋਂ 3.30 ਵਜੇ ਤੱਕ ਉਨ੍ਹਾਂ ਨੂੰ ਕਈ ਸਵਾਲ ਪੁੱਛੇ ਗਏ।
ਕਾਂਗੜ ਨੇ ਦੱਸਿਆ ਕਿ ਵਿਜੀਲੈਂਸ ਨੇ ਉਸ ਤੋਂ ਅਜਿਹੇ ਸਵਾਲ ਪੁੱਛੇ, ਜਿਨ੍ਹਾਂ ਦਾ ਕੋਈ ਵਾਸਤਾ ਨਹੀਂ ਸੀ। ਨਾ ਹੀ ਇਹ ਸਵਾਲ ਤੱਥਾਂ ‘ਤੇ ਆਧਾਰਿਤ ਸਨ। ਪੁੱਛਗਿੱਛ ਕਰਨ ਉਪਰੰਤ ਜਦੋਂ ਉਹ ਬਾਹਰ ਆਇਆ ਤਾਂ ਉਸ ਨੇ ਦੱਸਿਆ ਕਿ ਵਿਜੀਲੈਂਸ ਉਸ ਕੋਲੋਂ 250 ਏਕੜ ਜ਼ਮੀਨ ਬਾਰੇ ਪੁੱਛਦੀ ਰਹੀ, ਜਦਕਿ ਉਸ ਕੋਲ ਅਜਿਹੀ ਕੋਈ ਜ਼ਮੀਨ ਨਹੀਂ ਸੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਹ ਜ਼ਮੀਨ ਮੇਰੇ ਨਾਂ ’ਤੇ ਕਰਵਾਈ ਜਾਵੇ ਅਤੇ ਫਿਰ ਇਸ ਦੀ ਜਾਂਚ ਕੀਤੀ ਜਾਵੇ
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.