ਸਿਆਸੀ ਪਾਰਟੀਆਂ ਨੂੰ ਬਹਿਸ ਲਈ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਆਡੀਟੋਰੀਅਮ ਹਾਲ ਵਿਖੇ ਸੂਬੇ ਦੇ ਮੁੱਦਿਆਂ ‘ਤੇ CM ਕਰਨਗੇ ਬਹਿਸ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਹਾਲ ਵਿਖੇ ਸੂਬੇ ਦੇ ਮੁੱਦਿਆਂ ‘ਤੇ ਬਹਿਸ ਕਰਨਗੇ। ਪਹਿਲਾਂ ਇਹ ਬਹਿਸ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਹੋਣੀ ਸੀ ਪਰ ਐਸਵਾਈਐਲ ਮੁੱਦੇ ਕਾਰਨ ਇਸ ਨੂੰ ਉਥੋਂ ਰੱਦ ਕਰ ਦਿੱਤਾ ਗਿਆ ਸੀ।ਸੀਐਮ ਨੇ ਸਿਆਸੀ ਪਾਰਟੀਆਂ ਨੂੰ ਬਹਿਸ ਲਈ ਖੁੱਲ੍ਹਾ ਸੱਦਾ ਦਿੱਤਾ ਸੀ।
ਬਹਿਸ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਲਈ ਟੈਗੋਰ ਥੀਏਟਰ ਦੀ ਬੁਕਿੰਗ ਕਰਵਾਈ ਸੀ ਪਰ ਟੈਗੋਰ ਥੀਏਟਰ ਸੁਸਾਇਟੀ ਨੇ ਇਸ ਲਈ ਨਾਂਹ ਕਰ ਦਿੱਤੀ ਸੀ। ਇਹ ਮੰਨਿਆ ਜਾ ਰਿਹਾ ਹੈ ਕਿ ਸਰਕਾਰੀ ਅਧਿਕਾਰੀਆਂ ਨੂੰ ਪਹਿਲਾਂ ਹੀ ਖ਼ਦਸ਼ਾ ਸੀ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਾਰਨ ਚੰਡੀਗੜ੍ਹ ‘ਚ ਪੈਂਦੇ ਟੈਗੋਰ ਥੀਏਟ ਦੀ ਬੁਕਿੰਗ ‘ਚ ਕੋਈ ਅੜਿੱਕਾ ਪੈ ਸਕਦਾ ਹੈ, ਜਿਸ ਕਾਰਨ ਬਦਲਵੇਂ ਇੰਤਜ਼ਾਮ ਵੀ ਕੀਤੇ ਗਏ ਸਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *