ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ‘ਤੇ ਰਿਸ਼ਵਤ ਮੰਗਣ ਦੇ ਦੋਸ਼ ‘ਚ ਕਲਰਕ ਮੁਅੱਤਲ –

ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ‘ਤੇ ਰਿਸ਼ਵਤ ਮੰਗਣ ਦੇ ਦੋਸ਼ ‘ਚ ਕਲਰਕ ਮੁਅੱਤਲ –


ਚੰਡੀਗੜ੍ਹ, 6 ਅਕਤੂਬਰ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਕਥਿਤ ਤੌਰ ‘ਤੇ ਰਿਸ਼ਵਤ ਮੰਗਣ ਦੇ ਦੋਸ਼ ‘ਚ ਇਕ ਕਲਰਕ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ ਉਨ੍ਹਾਂ ਕੋਲ ਕਿਸੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਠਾਨਕੋਟ ਵਿਖੇ ਤਾਇਨਾਤ ਕਲਰਕ ਅਰੁਣ ਕੁਮਾਰ ਉਨ੍ਹਾਂ ਦਾ ਅਸਲੀ ਕੰਮ ਕਰਨ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਮੰਤਰੀ ਨੂੰ ਸਬੂਤ ਵਜੋਂ ਦੋਵਾਂ ਵਿਚਾਲੇ ਫੋਨ ‘ਤੇ ਹੋਈ ਗੱਲਬਾਤ ਵੀ ਮੁਹੱਈਆ ਕਰਵਾਈ ਸੀ।

ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਤੁਰੰਤ ਸ਼ਿਕਾਇਤ ਦੀ ਮੁਢਲੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਉਨ੍ਹਾਂ ਤੁਰੰਤ ਡੀਪੀਆਈ (ਸੈਕੰਡਰੀ) ਨੂੰ ਕਲਰਕ ਅਰੁਣ ਕੁਮਾਰ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ। ਇਸ ਸਬੰਧੀ ਵਿਭਾਗੀ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

Leave a Reply

Your email address will not be published. Required fields are marked *