Site icon Geo Punjab

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਪੁਰਸਕਾਰਾਂ ਲਈ ਚੁਣੇ ਗਏ ਪੰਜਾਬ ਦੇ 2 ਅਧਿਆਪਕਾਂ ਨੂੰ ਵਧਾਈ ਦਿੱਤੀ


ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਪੁਰਸਕਾਰਾਂ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਬੈਂਸ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਕਸੂਤੇ ਫਸੇ ਬਾਦਲ ਦਾ ਵੱਡਾ ਬਿਆਨ, ਸਿਟ ਦੇ ਸੰਮਨ ਬਾਰੇ ਵੱਡਾ ਖੁਲਾਸਾ ! ਇੱਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2022 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿੱਚ ਪੰਜਾਬ ਦੇ 2 ਅਧਿਆਪਕਾਂ ਦੀ ਚੋਣ ਕੀਤੀ ਗਈ ਹੈ। ਐਵਾਰਡ ਹਾਸਲ ਕਰਨ ਵਾਲੇ ਅਧਿਆਪਕਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਜ਼ਿਲ੍ਹਾ ਮਾਨਸਾ ਦੇ ਪ੍ਰਿੰਸੀਪਲ ਅਰੁਣ ਕੁਮਾਰ ਗਰਗ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਜ਼ਿਲ੍ਹਾ ਬਰਨਾਲਾ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਦੇ ਨਾਂ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version