ਸਿੱਧੂ ਮੂਸੇਵਾਲਾ ਦੀ ਮਾਂ ਨੇ ਮੌਜੂਦਾ ਸਰਕਾਰ ਨੂੰ ਕਿਉਂ ਭੰਡਿਆ ? ਕਿਉਂ ਕਿਹਾ ਗਿਆ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਪੰਜਾਬ ਦਾ ਮਾਹੌਲ ਚੰਗਾ, ਦੇਖੋ ਇਹ ਵੀਡੀਓ


ਮਾਨਸਾ: ਸਿੱਧੂ ਮੂਸੇਵਾਲਾ ਦੀ ਮੌਤ ਦੇ ਕਰੀਬ 10 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਉਸ ਦਾ ਪਰਿਵਾਰ ਇਨਸਾਫ਼ ਤੋਂ ਵਾਂਝਾ ਹੈ। ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਪੰਜਾਬ ਵਿੱਚ ਚੱਲ ਰਹੇ ਗੈਂਗ ਰਾਜ ਨੂੰ ਦੇਖ ਕੇ ਲੱਗਦਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪਵੇਗਾ। ਹਰ ਐਤਵਾਰ ਨੂੰ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਪਰਿਵਾਰ ਨਾਲ ਮੁਲਾਕਾਤ ਕਰਨ ਅਤੇ ਦੁੱਖ ਸਾਂਝਾ ਕਰਨ ਆਉਂਦੇ ਹਨ। ਅੱਜ ਪਿਤਾ ਬਲਕੌਰ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਲੱਗਦਾ ਹੈ ਕਿ ਸਰਕਾਰ ਸਭ ਕੁਝ ਛੱਡ ਕੇ ਪੰਜਾਬ ‘ਚ ਰਾਜਪਾਲ ਰਾਜ ਲਗਾ ਦੇਵੇ | ਦੂਜੇ ਪਾਸੇ ਮਾਤਾ ਚਰਨ ਕੌਰ ਨੇ ਕਿਹਾ ਕਿ ਉਹ ਹਰ ਰੋਜ਼ ਮੌਜੂਦਾ ਸਰਕਾਰ ਨੂੰ ਕੋਸਦੇ ਹਨ, ਪੰਜਾਬ ਵਿੱਚ ਲਗਾਤਾਰ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਪੰਜਾਬ ਦਾ ਮਾਹੌਲ ਚੰਗਾ ਸੀ। ਉਨ੍ਹਾਂ ਅੱਜ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਹੋਰ ਕੀ ਕਿਹਾ? ਤੁਸੀਂ ਵੀ ਇਹ ਵੀਡੀਓ ਦੇਖ ਸਕਦੇ ਹੋ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *