Site icon Geo Punjab

*ਸੀਨੀਅਰ ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਹਾਈਕੋਰਟ ਤੋਂ ਆਪਣੀ ਸੁਰੱਖਿਆ ਬਹਾਲ ਕਰਨ ਦੀ ਕੀਤੀ ਮੰਗ*


ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਆਪਣੀ ਸੁਰੱਖਿਆ ਵਾਪਸ ਲਏ ਜਾਣ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਗੁਲਜ਼ਾਰ ਸਿੰਘ ਰਣੀਕੇ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ ਸਾਬਕਾ ਵਿਧਾਇਕ ਤੇ ਮੰਤਰੀ ਰਹਿ ਚੁੱਕੇ ਹਨ ਅਤੇ ਹੁਣ ਉਨ੍ਹਾਂ ਕੋਲ ਚਾਰ ਸੁਰੱਖਿਆ ਮੁਲਾਜ਼ਮ ਹਨ, ਜਿਨ੍ਹਾਂ ਵਿੱਚੋਂ ਦੋ ਸੁਰੱਖਿਆ ਮੁਲਾਜ਼ਮ ਅਤੇ ਬਾਅਦ ਵਿੱਚ ਬਾਕੀ ਦੋ ਸੁਰੱਖਿਆ ਮੁਲਾਜ਼ਮ ਵੀ ਪੰਜਾਬ ਸਰਕਾਰ ਨੇ ਵਾਪਸ ਲੈ ਲਏ ਹਨ। ਹੁਣ ਉਨ੍ਹਾਂ ਕੋਲ ਇਕ ਵੀ ਸੁਰੱਖਿਆ ਗਾਰਡ ਨਹੀਂ ਹੈ। ਇਹ ਉਨ੍ਹਾਂ ਲਈ ਖ਼ਤਰਾ ਹੈ। ਇਸ ਲਈ ਰਣੀਕੇ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਦੀ ਸੁਰੱਖਿਆ ਬਹਾਲ ਕੀਤੀ ਜਾਵੇ। ਜਿਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

 

The post *ਸੀਨੀਅਰ ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਹਾਈਕੋਰਟ ਤੋਂ ਆਪਣੀ ਸੁਰੱਖਿਆ ਬਹਾਲ ਕਰਨ ਦੀ ਕੀਤੀ ਮੰਗ* appeared first on .

Exit mobile version