ਚੰਡੀਗੜ੍ਹ/ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀਨੀਅਰ ਆਈਪੀਐਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦਾ ਵਧੀਕ ਡਾਇਰੈਕਟਰ ਜਨਰਲ (ਏਡੀਜੀ) ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਭੇਜਿਆ ਗਿਆ ਹੈ। ਸਿੱਧੂ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਈ ਵੱਡੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ। ਹਰਪ੍ਰੀਤ ਸਿੱਧੂ ਨੇ ਨਸ਼ਾ ਤਸਕਰੀ ਦੇ ਕਈ ਅੰਤਰਰਾਸ਼ਟਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
