ਹਰਜਿੰਦਰ ਧਾਮੀ ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਉਮੀਦਵਾਰ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਦੇ ਅਹੁਦੇ ਲਈ ਅਕਾਲੀ ਦਲ ਦੇ ਉਮੀਦਵਾਰ ਹੋਣਗੇ। .
