ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਪੰਜਾਬੀ ਜਾਗਰਣ ਅਖ਼ਬਾਰ ਦੇ ਪੱਤਰਕਾਰ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ


ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਨਡਾਲਾ (ਕਪੂਰਥਲਾ) ਤੋਂ ਪੰਜਾਬੀ ਜਾਗਰਣ ਅਖਬਾਰ ਦੇ ਸੀਨੀਅਰ ਪੱਤਰਕਾਰ ਸ: ਸਰਬੱਤ ਸਿੰਘ ਕੰਗ (50) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਕੰਗ ਦੀ ਸ਼ੁੱਕਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਘਰ ਵਿੱਚ ਮੌਤ ਹੋ ਗਈ। 25 ਸਾਲਾਂ ਦੇ ਲੰਮੇ ਕੈਰੀਅਰ ਦੌਰਾਨ ਸ: ਸਰਬੱਤ ਸਿੰਘ ਕੰਗ ਪੰਜਾਬੀ ਦੇ ਕਈ ਨਾਮਵਰ ਅਖ਼ਬਾਰਾਂ ਨਾਲ ਪੱਤਰਕਾਰ ਵਜੋਂ ਜੁੜੇ ਰਹੇ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਇੱਕ ਪੁੱਤਰ ਹੈ। ਅਮਨ ਅਰੋੜਾ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *