Site icon Geo Punjab

ਸੋਨੂੰ ਸ਼ਾਹ ਕਤਲ ਕੇਸ ‘ਚ ਅੱਜ ਸੁਣਵਾਈ, ਗੈਂਗਸਟਰ ਲਾਰੈਂਸ ਨੂੰ ਕੀਤਾ ਜਾਵੇਗਾ ਅਦਾਲਤ ‘ਚ ਪੇਸ਼


ਚੰਡੀਗੜ੍ਹ ਦੇ ਬੁੜੈਲ ਵਿੱਚ ਸੋਨੂੰ ਸ਼ਾਹ ਕਤਲ ਕੇਸ ਵਿੱਚ ਅੱਜ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੈ। ਇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕਾਰਨ ਚੰਡੀਗੜ੍ਹ ਪੁਲੀਸ ਨੇ ਜ਼ਿਲ੍ਹਾ ਕਚਹਿਰੀ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਇਸ ਨੂੰ ਜਾਣ ਵਾਲੀਆਂ ਸੜਕਾਂ ’ਤੇ ਵਾਹਨਾਂ ਨੂੰ ਪਾਰਕ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਅਦਾਲਤ ਦੇ ਆਲੇ-ਦੁਆਲੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਸੂਤਰਾਂ ਮੁਤਾਬਕ ਲਾਰੇਂਸ ਨੂੰ ਬਾਅਦ ਦੁਪਹਿਰ ਅਦਾਲਤ ‘ਚ ਪੇਸ਼ ਕੀਤਾ ਜਾ ਸਕਦਾ ਹੈ।ਪ੍ਰਾਪਰਟੀ ਡੀਲਰ ਸੋਨੂੰ ਸ਼ਾਹ ਦੀ 28 ਸਤੰਬਰ 2019 ਨੂੰ ਹੱਤਿਆ ਕਰ ਦਿੱਤੀ ਗਈ ਸੀ। ਉਹ ਆਪਣੇ ਸਾਥੀਆਂ ਜੋਗਿੰਦਰ ਅਤੇ ਪਰਵਿੰਦਰ ਨਾਲ ਦਫ਼ਤਰ ਵਿੱਚ ਬੈਠਾ ਸੀ। ਉਦੋਂ ਹੀ ਤਿੰਨ ਨੌਜਵਾਨਾਂ ਨੇ ਆ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ਵਿੱਚ ਸੋਨੂੰ ਦੇ ਸਿਰ ਅਤੇ ਛਾਤੀ ਵਿੱਚ 10 ਗੋਲੀਆਂ ਲੱਗੀਆਂ ਸਨ। ਜਦੋਂ ਕਿ ਜੋਗਿੰਦਰ ਅਤੇ ਪਰਵਿੰਦਰ ਨੂੰ ਇਕ-ਇਕ ਗੋਲੀ ਲੱਗੀ ਸੀ।ਘਟਨਾ ਤੋਂ ਕਰੀਬ 1 ਘੰਟੇ ਬਾਅਦ ਲਾਰੈਂਸ ਨੇ ਫੇਸਬੁੱਕ ‘ਤੇ ਸੋਨੂੰ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਇਸ ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਨੇ ਗੋਲੀਬਾਰੀ ਕਰਨ ਵਾਲਿਆਂ ਨੂੰ ਪਨਾਹ ਦੇਣ ਵਾਲੇ ਹੋਟਲ ਮੈਨੇਜਰ ਧਰਮਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਤੋਂ ਪੁੱਛਗਿੱਛ ਵਿਚ ਸ਼ੂਟਰ ਮਨਜੀਤ, ਸ਼ੁਭਮ ਪ੍ਰਜਾਪਤੀ ਉਰਫ਼ ਬਿਕਨੀ ਅਤੇ ਗੈਂਗਸਟਰ ਲਾਰੈਂਸ ਦੇ ਨਾਂ ਲਏ ਗਏ। ਫਰਵਰੀ 2020 ਵਿੱਚ, ਰਾਜੂ ਨੂੰ ਹਰਿਆਣਾ ਐਸਟੀਐਫ ਨੇ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਰਿਆਣਾ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version