Site icon Geo Punjab

ਸ੍ਰੀ ਫਤਹਿਗੜ੍ਹ ਸਾਹਿਬ, ਮੁਕਤਸਰ ਸਾਹਿਬ ਤੇ ਮੰਡੀ ਗੋਬਿੰਦਗੜ੍ਹ ‘ਚ ਰੋਡ ਸ਼ੋਅ ਕਰਨਗੇ ਕੇਜਰੀਵਾਲ


ਚੰਡੀਗੜ੍ਹ: ਲੋਕ ਸਭਾ ਚੋਣਾਂ ਲਈ ਪ੍ਰਚਾਰ ਹੁਣ ਆਖਰੀ ਪੜਾਅ ‘ਤੇ ਪਹੁੰਚ ਗਿਆ ਹੈ, ਉਥੇ ਹੀ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੇ ਵੀ ਚਾਰਜ ਸੰਭਾਲ ਲਿਆ ਹੈ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਪ੍ਰਚਾਰ ਤੇਜ਼ ਕਰਨਗੇ। ਇਸ ਦੌਰਾਨ ਉਹ ਕੋਈ ਜਨਤਕ ਮੀਟਿੰਗ ਨਹੀਂ ਕਰਨਗੇ ਸਗੋਂ ਰੋਡ ਸ਼ੋਅ ਕਰਨਗੇ। ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਮੁਕਤਸਰ ਸਾਹਿਬ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਰੋਡ ਸ਼ੋਅ ਕਰਨਗੇ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਚੋਣ ਪ੍ਰਚਾਰ ਤੇਜ਼ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਮਾਲਵਿੰਦਰ ਕੰਗ ਲਈ ਤਿੰਨ ਰੋਡ ਸ਼ੋਅ ਕਰਨਗੇ। ਉਹ ਦੁਪਹਿਰ 3 ਵਜੇ ਨੰਗਲ, ਸ਼ਾਮ 4 ਵਜੇ ਬੱਗਾ ਅਤੇ ਸ਼ਾਮ 5 ਵਜੇ ਬਲਾਚੌਰ ਵਿਖੇ ਰੋਡ ਸ਼ੋਅ ਕਰਨਗੇ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜਿੱਥੇ 3 ਵਜੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਕ ‘ਚ ਰੋਡ ਸ਼ੋਅ ਕਰਨਗੇ, ਉਥੇ ਹੀ 4 ਵਜੇ ਮੰਡੀ ਗੋਬਿੰਦਗੜ੍ਹ ਦੇ ਮੁੱਖ ਬਾਜ਼ਾਰ ‘ਚ ਰੋਡ ਸ਼ੋਅ ਵੀ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version