ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ਵਾਲੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਸ੍ਰੀ ਗੁਰੂ ਰਾਮਦਾਸ ਸਰਾਂ ਨੇੜੇ ਇੱਕ ਹੋਰ ਜਾਂਚ ਕੇਂਦਰ ਸਥਾਪਤ ਕੀਤਾ ਹੈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇੱਕ ਸਹਾਇਤਾ ਕੇਂਦਰ ਚੱਲ ਰਿਹਾ ਸੀ। ਇਹ ਦੋਵੇਂ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਨਾਲ ਜੁੜੇ ਹੋਏ ਹਨ। ਅੱਜ ਚਾਲੂ ਕੀਤੇ ਗਏ ਪੁੱਛਗਿੱਛ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਕੇਂਦਰ ਸਥਾਪਿਤ ਕੀਤੇ ਗਏ ਹਨ | ਅਮਿਤ ਸ਼ਾਹ ਨੇ ਸੀ.ਐਮ ਮਾਨ, ਪੰਜਾਬ ਪੁਲਿਸ ਨਾਲ ਕੀਤੀ ਮੁਲਾਕਾਤ ਅਤੇ ਕਿਸਾਨਾਂ ਲਈ ਵੱਡੀ ਖਬਰ D5 Channel Punjabi ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਅਤੇ ਇੱਥੇ ਸਥਿਤ ਗੁਰਧਾਮਾਂ, ਸਰਾਵਾਂ ਅਤੇ ਲੰਗਰ ਆਦਿ ਦੀ ਜਾਣਕਾਰੀ ਇਨ੍ਹਾਂ ਰਾਹੀਂ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਸ਼ਰਧਾਲੂਆਂ ਨੂੰ ਦਿੱਤੀ ਜਾਵੇਗੀ। ਕੇਂਦਰ ਇੱਥੇ ਸਿੱਖੀ ਨਾਲ ਸਬੰਧਤ ਵੱਖ-ਵੱਖ ਭਾਸ਼ਾਵਾਂ ਦਾ ਸਾਹਿਤ ਵੀ ਸੰਗਤਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅਤੇ ਗਾਈਡ ਲਗਾਤਾਰ ਸੇਵਾਵਾਂ ਦੇ ਰਹੇ ਹਨ ਪਰ ਵੱਖ-ਵੱਖ ਪਾਸਿਆਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਾਖਲ ਹੋਣ ਵਾਲੀ ਸੰਗਤ ਲਈ ਇਹ ਸਹਾਇਤਾ ਕੇਂਦਰ ਲਾਹੇਵੰਦ ਸਾਬਤ ਹੋਣਗੇ। ਹੁਣ ਥਾਂ-ਥਾਂ ਭਟਕਣ ਦੀ ਲੋੜ ਨਹੀਂ, ਅਣਜਾਣ ਬੀਮਾਰੀਆਂ ਦਾ ਪੱਕਾ ਇਲਾਜ, ਇਸਤਰੀ ਦੀ ਇਸ ਬੀਮਾਰੀ ਨੂੰ ਜੜ੍ਹੋਂ ਖਤਮ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਬਾਬਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਕੱਤਰ ਸ: ਪ੍ਰਤਾਪ ਸਿੰਘ, ਓ.ਐਸ.ਡੀ.ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਉਪ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਪਰਮਜੀਤ ਸਿੰਘ ਹਰਿਆਣਾ, ਸਾਬਕਾ ਮੀਟ ਸਕੱਤਰ ਸ: ਬੂੜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ, ਸ: ਬਲਵਿੰਦਰ ਸਿੰਘ ਖੈਰਾਬਾਦ, ਸ: ਗੁਰਨਾਮ ਸਿੰਘ, ਸ: ਮਨਜੀਤ ਸਿੰਘ, ਸ: ਆਜ਼ਾਦਦੀਪ ਸਿੰਘ, ਸ: ਮੇਜਰ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਜਗਤਾਰ ਸਿੰਘ, ਸ੍ਰੀ ਸਤਨਾਮ ਸਿੰਘ ਰਿਆੜ, ਸ. ਨਰਿੰਦਰ ਸਿੰਘ, ਐਡੀਸ਼ਨਲ ਮੈਨੇਜਰ ਨਿਸ਼ਾਨ ਸਿੰਘ, ਸ: ਗੁਰਪ੍ਰੀਤ ਸਿੰਘ, ਨਿਸ਼ਾਨ ਸਿੰਘ ਜਫਰਵਾਲ, ਐਸੋਸੀਏਟ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਸ: ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
