Site icon Geo Punjab

ਸ: ਸੁਖਮਿੰਦਰ ਸਿੰਘ ⋆ D5 News


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਵਿੱਦਿਆ ਦੇ ਨਾਲ-ਨਾਲ ਖੇਡਾਂ, ਸਮਾਜਿਕ ਗਤੀਵਿਧੀਆਂ ਅਤੇ ਨੈਤਿਕ ਸਿੱਖਿਆ ਦਾ ਚਾਨਣ ਫੈਲਾਉਣ ਵਿੱਚ ਨਵੀਆਂ ਪੈੜਾਂ ਪਾ ਰਹੇ ਹਨ ਅਤੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹਰ ਸਾਲ ਵਾਧਾ ਹੋ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਨੇ ਇੱਥੇ ਵਿੱਦਿਅਕ ਤਰਜੀਹਾਂ ਸਬੰਧੀ ਹੋਈ ਉੱਚ ਪੱਧਰੀ ਮੀਟਿੰਗ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਵਿੱਦਿਅਕ ਨੀਤੀ ਬਹੁਪੱਖੀ ਹੈ, ਜਿਸ ਤਹਿਤ ਵਿੱਦਿਅਕ ਤਰਜੀਹਾਂ ਤੋਂ ਇਲਾਵਾ ਵਿਦਿਆਰਥੀਆਂ ਵਿੱਚ ਸਮਾਜ ਦੇ ਚੰਗੇ ਨਾਗਰਿਕ ਬਣਨ ਦੀ ਰੁਚੀ ਪੈਦਾ ਕੀਤੀ ਜਾਂਦੀ ਹੈ। ਨੈਤਿਕ ਗੁਣਾਂ ਦੇ ਨਿਰਧਾਰਨ ਲਈ ਵੱਡੇ ਉਪਰਾਲੇ ਕੀਤੇ ਜਾਂਦੇ ਹਨ, ਤਾਂ ਜੋ ਵਿਦਿਆਰਥੀਆਂ ਵਿਚ ਮਨੁੱਖਤਾ ਅਤੇ ਸੁਹਿਰਦਤਾ ਦੇ ਗੁਣ ਪ੍ਰਬਲ ਹੋ ਸਕਣ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਦੇ ਮੁਲਾਂਕਣ ਤਹਿਤ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਸੁਝਾਵਾਂ ਅਨੁਸਾਰ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਸ: ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਦਾ ਪੰਜਾਬ ਦੇ ਵਿੱਦਿਅਕ ਢਾਂਚੇ ਵਿੱਚ ਵੱਡਮੁੱਲਾ ਯੋਗਦਾਨ ਹੈ ਅਤੇ ਇਹ ਖੇਤਰ ਦੇ ਵੱਡੇ ਵਿਦਿਆਰਥੀ ਵਰਗ ਦਾ ਭਵਿੱਖ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਨੂੰ ਖਤਮ ਕਰਨ ਵਿੱਚ ਵਿੱਦਿਅਕ ਸੰਸਥਾਵਾਂ ਦਾ ਅਹਿਮ ਯੋਗਦਾਨ ਹੈ ਕਿਉਂਕਿ ਹਜ਼ਾਰਾਂ ਨੌਜਵਾਨ ਇਨ੍ਹਾਂ ਵਿੱਚ ਰੁਜ਼ਗਾਰ ਪ੍ਰਾਪਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਸਿੱਖਿਆ ਸਕੱਤਰ ਨੇ ਕਿਹਾ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਵਿੱਚ 8 ਹਜ਼ਾਰ ਅਤੇ ਕਾਲਜਾਂ ਵਿੱਚ 3400 ਵਿਦਿਆਰਥੀਆਂ ਦਾ ਵਾਧਾ ਹੋਣਾ ਤਸੱਲੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿੱਦਿਅਕ ਅਦਾਰਿਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਉਨ੍ਹਾਂ ਦਾ ਹੁਕਮ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਾ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਹਰ ਸੰਭਵ ਨੀਤੀ ਅਪਣਾਈ ਜਾਵੇ। ਸਿੱਖਿਆ ਸੰਸਥਾਵਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਰੱਖੀ ਮੀਟਿੰਗ ਵਿੱਚ ਡਾਇਰੈਕਟਰ ਸਿੱਖਿਆ ਪ੍ਰਿੰਸੀਪਲ ਸਤਵੰਤ ਕੌਰ, ਇੰਚਾਰਜ ਸਿੱਖਿਆ ਸ: ਕਾਰਜ ਸਿੰਘ, ਸ: ਮਨਿੰਦਰਮੋਹਨ ਸਿੰਘ, ਪਿ੍ੰਸੀਪਲ ਡਾ: ਗਗਨਦੀਪ ਸਿੰਘ, ਪਿ੍ੰਸੀਪਲ ਡਾ: ਫੁਲਵਿੰਦਰਪਾਲ ਸਿੰਘ, ਡਾ: ਕੰਵਲਜੀਤ ਕੌਰ, ਡਾ. ਹਰਮਨਦੀਪ ਸਿੰਘ, ਪ੍ਰੋ: ਧਿਆਨ ਸਿੰਘ, ਡਾ: ਜਸਪਾਲ ਸਿੰਘ, ਡਾ: ਜਤਿੰਦਰ ਕੌਰ, ਪਿ੍ੰਸੀਪਲ ਅਮਨਦੀਪ ਕੌਰ, ਪ੍ਰਭਦੀਪ ਕੌਰ, ਪਿ੍ੰਸੀਪਲ ਜਗਰੂਪ ਕੌਰ, ਪਿ੍ੰਸੀਪਲ ਮਨਿੰਦਰਪਾਲ ਕੌਰ ਸਮੇਤ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਪਿ੍ੰਸੀਪਲ ਡਾ. ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version