ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਮੁਹਾਲੀ ਦੇ ਮੁੱਖ ਦਫ਼ਤਰ ਵਿਖੇ ਮੈਰੀਟੋਰੀਅਸ ਸਕੂਲਾਂ ਲਈ ਭਰਤੀ ਕੀਤੇ ਗਏ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਕੀਤਾ। ਸ: ਬੈਂਸ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਯਤਨਸ਼ੀਲ ਹੈ, ਜਿਸ ਤਹਿਤ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਿਆਉਣ ਦੀਆਂ ਯੋਜਨਾਵਾਂ ਹਨ। Zeera ਸ਼ਰਾਬ ਫੈਕਟਰੀ ਬਾਰੇ ਨੌਜਵਾਨਾਂ ਦੇ ਵੱਡੇ ਖੁਲਾਸੇ ! ਸੁਖਬੀਰ ਬਾਦਲ ਨੇ ਕੀਤਾ ਫੈਕਟਰੀ ਦਾ ਉਦਘਾਟਨ! ਸ: ਬੈਂਸ ਨੇ ਕਿਹਾ ਕਿ ਅਧਿਆਪਕਾਂ ਦੀ ਭਰਤੀ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਾਰੀਆਂ ਅਸਾਮੀਆਂ ਨਹੀਂ ਭਰੀਆਂ ਜਾਂਦੀਆਂ। ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੱਤੀ। ਬੈਂਸ ਨੇ ਕਿਹਾ ਕਿ ਉਹ ਬੜੇ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਵਿੱਦਿਆ ਦੇ ਪਵਿੱਤਰ ਕਿੱਤੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਹੁਣ ਉਨ੍ਹਾਂ ਨੂੰ ਉਸਤਾਦ ਬਣ ਕੇ ਵਿਦਿਆਰਥੀਆਂ ਲਈ ਰਾਹ ਰੋਸ਼ਨ ਕਰਨ ਦਾ ਮੌਕਾ ਮਿਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਟਰ ਕਾਡਰ ਅਧਿਆਪਕਾਂ ਦੀਆਂ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਾਰੀਆਂ ਸ਼੍ਰੇਣੀਆਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
