Site icon Geo Punjab

ਹਰਭਜਨ ਭੱਜੀ ਵੱਲੋਂ ਰਾਮਗੜ੍ਹੀਆ ਹਾਲ ਦਾ ਉਦਘਾਟਨ ⋆ D5 News


ਚੰਡੀਗੜ੍ਹ: ਰਾਮਗੜ੍ਹੀਆ ਭਵਨ ਸੈਕਟਰ 27 ਚੰਡੀਗੜ੍ਹ ਵਿੱਚ ਨਵੇਂ ਬਣੇ ਹਾਲ ਦਾ ਉਦਘਾਟਨ ਕਰਦਿਆਂ ਸੀਨੀਅਰ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਪਲਾਹਾ (ਭੱਜੀ) ਨੇ ਕਿਹਾ ਕਿ ਉਹ ਰਾਮਗੜ੍ਹੀਆ ਭਾਈਚਾਰੇ ਦੇ ਇਸ ਸਮਾਗਮ ਵਿੱਚ ਸ਼ਿਰਕਤ ਕਰਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਭਾਈਚਾਰਕ ਸਾਂਝ ਨਾਲ ਜੁੜੇ ਹੋਣ ਕਰਕੇ ਹਮੇਸ਼ਾ ਭਾਈਚਾਰੇ ਦੇ ਨਾਲ ਖੜ੍ਹੇ ਹਨ। ਉਨ੍ਹਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਮਹਾਨ ਜਰਨੈਲ ਸਨ। ਆਸ਼ੂ ਤੋਂ ਬਾਅਦ ਇੱਕ ਹੋਰ ਵੱਡੇ ਲੀਡਰ ਦਾ ਨੰਬਰ! ਡੀ5 ਚੈਨਲ ਪੰਜਾਬੀ ਰਾਮਗੜ੍ਹੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਡਾ: ਹਰਚਰਨ ਸਿੰਘ ਰਣੌਤਾ ਅਤੇ ਜਨਰਲ ਸਕੱਤਰ ਹਰਦੇਵ ਸਿੰਘ ਰਣੌਤਾ ਨੇ ਗ੍ਰਿਫ਼ਤਾਰੀ ਦੀ ਤਿਆਰੀ ਵਿੱਚ ਵਿਜੀਲੈਂਸ ਨੇ ਦੱਸਿਆ ਕਿ ਇਹ ਸਮਾਗਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਹੈ। ਰਾਮਗੜ੍ਹੀਆ ਸਭਾ ਵੱਲੋਂ ਜਲਦੀ ਹੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿੱਚ ਵੱਡੇ ਪੱਧਰ ’ਤੇ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਜਨਮ ਸ਼ਤਾਬਦੀ ਸਮਾਗਮ ਨਾਲ ਸਬੰਧਤ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ। ਇਸ ਮੌਕੇ ਦਰਸ਼ਨ ਸਿੰਘ ਕਲਸੀ, ਮਾਤਾ ਰਾਮ ਧੀਮਾਨ, ਅਮਰਜੀਤ ਸਿੰਘ ਖੁਰਲ, ਜਸਪਾਲ ਸਿੰਘ ਵਿਰਕ, ਗੁਰਬਖਸ਼ ਸਿੰਘ ਜੰਡੂ, ਸੁਰਿੰਦਰ ਸਿੰਘ ਵਿਰਦੀ, ਨਰਿੰਦਰ ਸਿੰਘ ਸੰਧੂ, ਪ੍ਰਦੀਪ ਭਾਰਜ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version