ਹਰਭਜਨ ਸਿੰਘ ETO ⋆ D5 News


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਕੈਨਾਲ ਬ੍ਰਾਂਚ ‘ਤੇ ਨਵਾਂ ਅਤੇ 40 ਫੁੱਟ ਚੌੜਾ ਪੁਲ ਬਣਾਇਆ ਜਾਵੇਗਾ। ਇਸ ਪੁਲ ਦੇ ਨਿਰਮਾਣ ‘ਤੇ ਅੰਦਾਜ਼ਨ 780 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਪੁਰਾਣੇ ਤੰਗ ਪੁਲ ਦੀ ਥਾਂ ‘ਤੇ ਨਵਾਂ ਅਤੇ ਚੌੜਾ ਪੁਲ ਬਣਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਨਾਬਾਰਡ ਸਕੀਮ ਆਰ.ਆਈ.ਡੀ.ਐਫ.-28 ਤਹਿਤ 780 ਲੱਖ ਰੁਪਏ ਦੀ ਲਾਗਤ ਨਾਲ ਇਸ ਪੁਲ ਦੇ ਮੁੜ ਨਿਰਮਾਣ ਲਈ ਪ੍ਰਵਾਨਗੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਦੇਰ ਰਾਤ ਲਿਆ ਗਿਆ ਵੱਡਾ ਫੈਸਲਾ ! | D5 Channel Punjabi ਧਿਆਨ ਯੋਗ ਹੈ ਕਿ 33 ਫੁੱਟ ਚੌੜੀ ਜਗਰਾਉਂ-ਰਾਏਕੋਟ ਸੜਕ ‘ਤੇ ਪਿੰਡ ਅਖਾੜਾ ਨੇੜੇ ਅਬੋਹਰ ਨਹਿਰ ‘ਤੇ ਬਹੁਤ ਪੁਰਾਣਾ 12 ਫੁੱਟ ਚੌੜਾ ਡਾਟਾ ਬ੍ਰਿਜ (ਅਖਾੜਾ ਪੁਲ) ਬਣਿਆ ਹੋਇਆ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ। ਇਹ ਸੜਕ ਜਗਰਾਉਂ, ਰਾਏਕੋਟ, ਬਰਨਾਲਾ, ਖੰਨਾ, ਮਲੇਰਕੋਟਲਾ ਆਦਿ ਕਈ ਅਹਿਮ ਸ਼ਹਿਰਾਂ ਨੂੰ ਆਪਸ ਵਿੱਚ ਜੋੜਦੀ ਹੈ, ਅਖਾੜਾ ਪੁਲ ਦੀ ਤੰਗੀ ਕਾਰਨ ਸੜਕ ’ਤੇ ਰੋਜ਼ਾਨਾ ਟ੍ਰੈਫਿਕ ਜਾਮ ਲੱਗ ਜਾਂਦਾ ਹੈ ਅਤੇ ਹਾਦਸਿਆਂ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਪੁਲ ਦੇ ਬਣਨ ਨਾਲ ਟ੍ਰੈਫਿਕ ਜਾਮ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *