Site icon Geo Punjab

ਹਰਿਆਣਾ ਨਾਲ ਲੱਗਦੇ ਪੰਜਾਬ ਦੇ ਕਈ ਇਲਾਕਿਆਂ ‘ਚ ਵੀ ਇੰਟਰਨੈਟ ਸੇਵਾਵਾਂ ਹੋਈਆਂ ਬੰਦ


ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਕੀਤੇ ਜਾਣ ਕਰਕੇ ਹਰਿਆਣਾ ਤੋਂ ਬਾਅਦ ਹੁਣ ਬਾਰਡਰ ਨਾਲ ਲੱਗਦੇ ਪੰਜਾਬ ਦੇ ਕੁਝ ਇਲਾਕਿਆਂ ਚ ਵੀ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਖਾਸ ਕਰ ਪਾਤੜਾਂ, ਸ਼ੁਤਰਾਣਾ, ਬਾਦਸ਼ਾਹਪੁਰ, ਦੇਵੀਗੜ੍ਹ ਅਤੇ ਸੰਗਰੂਰ ਦੇ ਖਨੌਰੀ ਇਲਾਕੇ ਵਿੱਚ ਇਹ ਇੰਟਰਨੈਟ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।

ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੇ ਬਾਰਡਰ ਇਲਾਕਿਆਂ ਵਿੱਚ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਰੋਕਾਂ ਲਗਾਉਣ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਅੱਜ ਵੀ ਪੁਲਿਸ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਜੁਲਕਾਂ ਦੀ ਹੱਦ ਨੇੜੇ ਹਰਿਆਣਾ ਵੱਲੋਂ ਸੀਮਿੰਟ ਦੇ ਪੱਥਰ ਲਾ ਕੇ ਸੜਕਾਂ ਰੋਕਣ ਦਾ ਕੰਮ ਜਾਰੀ ਸੀ। ਸ਼ੰਬੂ ਬੈਰੀਅਰ ਪਹਿਲਾਂ ਹੀ ਹਰਿਆਣਾ ਪੁਲਿਸ ਵੱਲੋਂ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version