Site icon Geo Punjab

ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ 

<p> <br &sol;>&NewLine;<&sol;p>&NewLine;<p>&Tab;&Tab;&Tab;• ਪ੍ਰਾਜੈਕਟ ਦੇ ਇਸ ਸਾਲ ਦੇ ਅੰਤ ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ <&sol;p>&NewLine;<p>ਚੰਡੀਗੜ੍ਹ&colon; ਸੂਬੇ ਵਿੱਚ ਕਿਫਾਇਤੀ ਦਰਾਂ &OpenCurlyQuote;ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 140 ਕਰੋੜ ਰੁਪਏ ਦੀ ਲਾਗਤ ਨਾਲ ਕੰਪਰੈੱਸਡ ਬਾਇਓ-ਗੈਸ &lpar;ਸੀ&period;ਬੀ&period;ਜੀ&period;&rpar; ਪ੍ਰਾਜੈਕਟ ਸਥਾਪਤ ਕੀਤਾ ਜਾਵੇਗਾ।<br &sol;>&NewLine;ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ &lpar;ਪੇਡਾ&rpar; ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰੋਟੀ ਵਿਖੇ ਪ੍ਰਤੀ ਦਿਨ 20 ਟਨ ਤੋਂ ਵੱਧ ਸੀ&period;ਬੀ&period;ਜੀ&period; ਸਮਰੱਥਾ ਵਾਲਾ ਪ੍ਰਾਜੈਕਟ ਅਲਾਟ ਕੀਤਾ ਹੈ। ਇਸ ਪ੍ਰਾਜੈਕਟ ਦੇ ਦਸੰਬਰ 2023 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ।<&sol;p>&NewLine;<p>ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੀ&period;ਬੀ&period;ਜੀ&period; ਪਲਾਂਟ ਲਈ ਤਕਰੀਬਨ 40 ਏਕੜ ਜ਼ਮੀਨ ਰੱਖੀ ਗਈ ਹੈ ਅਤੇ ਇਹ ਪਲਾਂਟ ਸਾਲਾਨਾ ਲਗਭਗ 49&comma;350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ&comma; ਉਦਯੋਗਿਕ&sol;ਮਿਉਂਸਪਲ ਵੇਸਟ ਅਤੇ ਪ੍ਰੈਸ ਮੱਡ ਦੀ ਖਪਤ ਕਰਨ ਤੋਂ ਇਲਾਵਾ ਪ੍ਰਤੀ ਦਿਨ 91 ਟਨ ਜੈਵਿਕ ਖਾਦ ਵੀ ਪੈਦਾ ਕਰੇਗਾ। ਇਸ ਪ੍ਰੋਜੈਕਟ ਨਾਲ ਸਿੱਧੇ ਜਾਂ ਅਸਿੱਧੇ ਤੌਰ &OpenCurlyQuote;ਤੇ ਲਗਭਗ 200 ਵਿਅਕਤੀਆਂ ਨੂੰ ਰੋਜ਼ਗਾਰ ਵੀ ਮਿਲੇਗਾ।<&sol;p>&NewLine;<p>ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ&period; ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਲਈ ਮਾਲੀਏ ਦਾ ਵਾਧੂ ਸਰੋਤ ਪੈਦਾ ਕਰਨ ਦੇ ਨਾਲ-ਨਾਲ ਸਸਤੀ ਗਰੀਨ ਊਰਜਾ ਦੀ ਉਪਲਬਧਤਾ&comma; ਖੇਤੀ ਰਹਿੰਦ-ਖੂੰਹਦ&comma; ਪਸ਼ੂਆਂ ਦੇ ਗੋਹੇ ਅਤੇ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਜਿੱਥੇ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਉਥੇ ਹੀ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version