ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ


ਚੰਡੀਗੜ੍ਹ: ਹੁਣ ਦੀ ਵੱਡੀ ਖ਼ਬਰ ਅਕਾਲੀ ਦਲ ਨਾਲ ਜੁੜੀ ਹੈ। ਹੁਣ ਅਕਾਲੀ ਦਲ ਨੇ ਇੱਕ ਹੋਰ ਲੋਕ ਸਭਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋ , ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਪਟਿਆਲਾ ਤੋਂ ਐਨ.ਕੇ.ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ ਪਹਿਲੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਵਿੱਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦੇ ਅਸਤੀਫੇ ਤੋਂ ਬਾਅਦ ਆਮ ਆਦਮੀ ਪਾਰਟੀ ਤੋਂ ਬਾਅਦ ਅਕਾਲੀ ਦਲ ਦੂਜੀ ਪਾਰਟੀ ਹੈ ਜਿਸ ਨੇ 13 ਵਿੱਚੋਂ 13 ਉਮੀਦਵਾਰਾਂ ਦਾ ਐਲਾਨ ਕੀਤਾ ਹੈ।ਹੁਣ ਇੱਥੇ ਦੇਖਣਾ ਹੋਵੇਗਾ ਕਿ ਕੁਝ ਦਿਨ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਐਲਾਨ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਖੰਡੂਰ ਸਾਹਿਬ ਤੋਂ ਚੋਣ ਲੜੇਗਾ। ਦੂਜੇ ਪਾਸੇ ਕਾਂਗਰਸ ਨੇ ਅਜੇ ਤੱਕ ਇਸ ਸੀਟ ਲਈ ਕੋਈ ਉਮੀਦਵਾਰ ਨਹੀਂ ਉਤਾਰਿਆ ਹੈ। ਹੁਣ ਇਸ ਖੰਡੂਰ ਸਾਹਿਬ ਸੀਟ ‘ਤੇ ਵੀ ਸਖ਼ਤ ਮੁਕਾਬਲਾ ਹੋਣ ਦੀ ਉਮੀਦ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *