ਅਜਨਾਲਾ ਹਿੰਸਾ ਮਾਮਲੇ ਦੇ 10 ਦੋਸ਼ੀਆਂ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ ਅੰਮ੍ਰਿਤਸਰ: ਅਜਨਾਲਾ ਹਿੰਸਾ ਮਾਮਲੇ ਦੇ 11 ਦੋਸ਼ੀਆਂ ਨੂੰ ਸ਼ਨੀਵਾਰ (25 ਮਾਰਚ) ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਖਮਨ ਸਿੰਘ ਨਾਮੀ ਨੌਜਵਾਨ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹ ਜਾਣਕਾਰੀ ਐਡਵੋਕੇਟ ਸੰਧੂ ਨੇ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਨੇ ਦੱਸਿਆ ਕਿ ਅਜਨਾਲਾ ਹਿੰਸਾ ਮਾਮਲੇ ਦੇ 10 ਦੋਸ਼ੀਆਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 10 ਮੁਲਜ਼ਮ ਜੋ ਪਹਿਲਾਂ ਪੁਲੀਸ ਰਿਮਾਂਡ ’ਤੇ ਸਨ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਜਦਕਿ ਅਦਾਲਤ ਨੇ ਸੁਖਮਨ ਸਿੰਘ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ 39 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਮਾਮਲੇ ਦੀ ਅਗਲੀ ਜਾਂਚ ਲਈ ਸੁਖਮਨ ਸਿੰਘ ਤੋਂ ਪੁੱਛਗਿੱਛ ਕਰੇਗੀ। ਦਾ ਅੰਤ