Site icon Geo Punjab

ਅਡਾਨੀ-ਹਿੰਡੇਨਬਰਗ ਮਾਮਲੇ ‘ਚ ਜਾਂਚ ਸੇਬੀ ਤੋਂ SIT ਨੂੰ ਸੌਂਪਣ ਤੋਂ ਇਨਕਾਰ


ਅਡਾਨੀ-ਹਿੰਡੇਨਬਰਗ ਮਾਮਲੇ ‘ਚ ਅੱਜ  3 ਜਨਵਰੀ ਨੂੰ ਸੁਪਰੀਮ ਕੋਰਟ ਨੇ ਸੇਬੀ ਨੂੰ ਬਾਕੀ 2 ਮਾਮਲਿਆਂ ਦੀ ਜਾਂਚ ਲਈ 3 ਮਹੀਨੇ ਦਾ ਹੋਰ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਜਾਂਚ ਸੇਬੀ ਤੋਂ ਐਸਆਈਟੀ ਨੂੰ ਸੌਂਪਣ ਤੋਂ ਵੀ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਇਹ ਫ਼ੈਸਲਾ ਦਿੱਤਾ।ਅਦਾਲਤ ਨੇ ਕਿਹਾ ਕਿ ਸੇਬੀ ਦੇ ਰੈਗੂਲੇਟਰੀ ਢਾਂਚੇ ਵਿੱਚ ਦਖ਼ਲ ਦੇਣ ਦੀ ਇਸ ਅਦਾਲਤ ਦੀ ਸ਼ਕਤੀ ਸੀਮਤ ਹੈ। ਸੇਬੀ ਨੇ 24 ਵਿੱਚੋਂ 22 ਮਾਮਲਿਆਂ ਵਿੱਚ ਜਾਂਚ ਪੂਰੀ ਕਰ ਲਈ ਹੈ। ਸਾਲਿਸਟਰ ਜਨਰਲ ਦੇ ਭਰੋਸੇ ਨੂੰ ਧਿਆਨ ਵਿਚ ਰੱਖਦੇ ਹੋਏ, ਅਸੀਂ ਸੇਬੀ ਨੂੰ 3 ਮਹੀਨਿਆਂ ਦੇ ਅੰਦਰ ਹੋਰ ਦੋ ਮਾਮਲਿਆਂ ਵਿਚ ਜਾਂਚ ਪੂਰੀ ਕਰਨ ਦਾ ਨਿਰਦੇਸ਼ ਦਿੰਦੇ ਹਾਂ।ਸੁਪਰੀਮ ਕੋਰਟ ਨੇ ਕਿਹਾ ਕਿ ਓਸੀਸੀਪੀਆਰ ਦੀ ਰਿਪੋਰਟ ਨੂੰ ਸੇਬੀ ਦੀ ਜਾਂਚ ‘ਤੇ ਸ਼ੱਕ ਪੈਦਾ ਕਰਨ ਦੇ ਰੂਪ ਵਿਚ ਨਹੀਂ ਦੇਖਿਆ ਜਾ ਸਕਦਾ ਹੈ। ਸੁਪਰੀਮ ਕੋਰਟ ਦਾ ਮੰਨਣਾ ਹੈ ਕਿ ਸੇਬੀ ਤੋਂ ਐਸਆਈਟੀ ਨੂੰ ਜਾਂਚ ਤਬਦੀਲ ਕਰਨ ਦਾ ਕੋਈ ਆਧਾਰ ਨਹੀਂ ਹੈ। ‘ਓਸੀਸੀਆਰਪੀ’ 2006 ਵਿੱਚ ਬਣਾਈ ਗਈ ਇੱਕ ਖੋਜੀ ਸੰਸਥਾ ਹੈ, ਜਿਸਨੂੰ ਜਾਰਜ ਸੋਰੋਸ ਅਤੇ ਰੌਕੀਫੈਲਰ ਬ੍ਰਦਰਜ਼ ਵਰਗੇ ਨਿਵੇਸ਼ਕਾਂ ਅਤੇ ਕਾਰੋਬਾਰੀਆਂ ਦੁਆਰਾ ਫੰਡ ਦਿੱਤਾ ਜਾਂਦਾ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version