Site icon Geo Punjab

ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ ਏਐਸਆਈ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਹੈ। ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕੀਤਾ ਗਿਆ


ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਸ਼ੇਰਪੁਰ ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਦਰਸ਼ਨ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਇਸੇ ਪਿੰਡ ਦੇ ਰਹਿਣ ਵਾਲੇ ਆਪਣੇ ਦੋਸਤ ਗੁਰਜੋਤ ਸਿੰਘ ਅਤੇ ਉਸ ਦੀ ਮਾਤਾ ਕਰਮਜੀਤ ਕੌਰ ਤੋਂ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ, ਜਿਨ੍ਹਾਂ ਖਿਲਾਫ ਥਾਣਾ ਸ਼ੇਰਪੁਰ ਵਿਖੇ ਮਾਮਲਾ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਪਹਿਲਾਂ ਵੀ ਇਸੇ ਕੇਸ ਵਿਚ ਵੱਖ-ਵੱਖ ਮੌਕਿਆਂ ‘ਤੇ ਅਦਾਲਤ ਵਿਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਉਸ ਤੋਂ ਰਿਸ਼ਵਤ ਲਈ ਸੀ ਅਤੇ ਹੁਣ ਉਹ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਪਟਿਆਲਾ ਰੇਂਜ ਪੁਲਿਸ ਸਟੇਸ਼ਨ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version