ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ


ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰਮੋਸ਼ਨ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੁਨੇਹੇ ਵਿੱਚ ਅਨਮੋਲ ਗਗਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉ ਅਸੀਂ ਰੌਸ਼ਨੀਆਂ ਦੇ ਇਸ ਪਵਿੱਤਰ ਤਿਉਹਾਰ ਨੂੰ ਰਵਾਇਤੀ ਤਰੀਕੇ ਨਾਲ ਮਨਾਈਏ ਅਤੇ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖੁਸ਼ੀਆਂ ਅਤੇ ਸ਼ੁਭ ਕਾਮਨਾਵਾਂ ਦੇ ਦੀਵੇ ਜਗਾਈਏ। ਮੰਤਰੀ ਨੇ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ‘ਤੇ ਸਮੂਹ ਲੋਕਾਂ ਖਾਸ ਕਰਕੇ ਸਿੱਖ ਪੰਥ ਨੂੰ ਨਿੱਘੀ ਵਧਾਈ ਦਿੱਤੀ। ਇਸ ਦਿਨ ਨੂੰ ਦੀਵਾਲੀ ਵਾਲੇ ਦਿਨ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਮੰਤਰੀ ਅਨਮੋਲ ਗਗਨ ਮਾਨ ਨੇ ਵੀ ਵਿਸ਼ਵਕਰਮਾ ਦਿਵਸ ‘ਤੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨਾਲ ਭਗਵਾਨ ਵਿਸ਼ਵਕਰਮਾ ਜੀ ਦੀ ਸ਼ਿਲਪਕਾਰੀ ਦੀ ਭਾਵਨਾ ਸਮੁੱਚੇ ਮਾਨਵ ਜਗਤ ‘ਚ ਪ੍ਰਬਲ ਹੋਵੇਗੀ ਅਤੇ ਮਜ਼ਦੂਰ ਵਰਗ ਦਾ ਸਤਿਕਾਰ ਵਧੇਗਾ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਸਮੁੱਚੇ ਮਜ਼ਦੂਰ ਵਰਗ ਦਾ ਜੀਵਨ ਹੋਰ ਖੁਸ਼ਹਾਲ ਹੋਵੇਗਾ। ਮੰਤਰੀ ਨੇ ਲੋਕਾਂ ਨੂੰ ਇਨ੍ਹਾਂ ਪਵਿੱਤਰ ਤਿਉਹਾਰਾਂ ਨੂੰ ਉਤਸ਼ਾਹ ਨਾਲ ਮਨਾਉਣ ਅਤੇ ਜਾਤ-ਪਾਤ, ਰੰਗ, ਪੱਖਪਾਤ ਤੋਂ ਉਪਰ ਉਠ ਕੇ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਰਾਸ਼ਟਰੀ ਏਕਤਾ ਅਤੇ ਵਿਸ਼ਵ ਭਾਈਚਾਰੇ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਵਾਸੀਆਂ ਲਈ ਸ਼ਾਂਤੀ ਅਤੇ ਖੁਸ਼ੀਆਂ ਲੈ ਕੇ ਆਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *