ਚੰਡੀਗੜ੍ਹ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਐਸ.ਏ.ਐਸ ਨਗਰ ਖਰੜ ਦੇ ਪਿੰਡ ਅਭੀਪੁਰ ਵਿਖੇ ਮਾਈਨਿੰਗ ਪਲਾਟ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਮਾਈਨਿੰਗ ਪਲਾਂਟ ਵਿਖੇ ਵੱਖ-ਵੱਖ ਥਾਵਾਂ ‘ਤੇ ਤਾਜ਼ਾ ਮਾਈਨਿੰਗ ਦੇ ਸੰਕੇਤ ਮਿਲੇ ਹਨ, ਜਿਸ ਦਾ ਮੰਤਰੀ ਨੇ ਸਖ਼ਤ ਨੋਟਿਸ ਲੈਂਦਿਆਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਈਨਿੰਗ ਦੀ ਜਾਂਚ ਕਰਨ ਅਤੇ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ | ਅਕਾਲੀ ਆਗੂ ਕਤਲ ਕਾਂਡ ਦਾ ਸੱਚ, ਖੁੱਲ੍ਹੇ ਭੇਦ, ਕਿਉਂ ਵਾਪਰੀ ਘਟਨਾ? ਡੀ5 ਚੈਨਲ ਪੰਜਾਬੀ ਨੇ ਹੋਰ ਜਾਣਕਾਰੀ ਦਿੱਤੀ। ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਅਭੀਪੁਰ ਵਿਖੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਜਿਸ ‘ਤੇ ਉਨ੍ਹਾਂ ਤੁਰੰਤ ਮਾਈਨਿੰਗ ਵਾਲੀ ਥਾਂ ‘ਤੇ ਮਾਈਨਿੰਗ ਅਫ਼ਸਰ ਅਤੇ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਰਕੇ ਕਾਰਵਾਈ ਕੀਤੀ | ਚੈਕਿੰਗ ਕਰਨ ਉਪਰੰਤ ਉਨ੍ਹਾਂ ਦੱਸਿਆ ਕਿ ਇਸ ਮੌਕੇ ਮਾਈਨਿੰਗ ਪਲਾਂਟ ਨਾਲ ਸਬੰਧਤ ਕੁਝ ਮਸ਼ੀਨਰੀ ਮੌਜੂਦ ਪਾਈ ਗਈ ਅਤੇ ਹਾਲ ਦੀ ਘੜੀ ਮਾਈਨਿੰਗ ਦੇ ਸੰਕੇਤ ਮਿਲੇ ਹਨ। ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਰਿਪੋਰਟ ਤਿਆਰ ਕਰਕੇ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਸਾਨ ਸਾਵਧਾਨ ਰਹਿਣ, ਸਪਰੇਅ ਕਰਨ ਤੋਂ ਪਹਿਲਾਂ ਵੀਡੀਓ ਜਰੂਰ ਦੇਖੋ, ਨਹੀਂ ਤਾਂ ਹੋ ਸਕਦੀ ਹੈ ਤਬਾਹੀ || ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ‘ਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਾਨੂੰਨ ਦੇ ਦਾਇਰੇ ‘ਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਦੋਸ਼ੀ ਭਾਵੇਂ ਕਿੰਨੇ ਵੀ ਭ੍ਰਿਸ਼ਟ ਕਿਉਂ ਨਾ ਹੋਣ, ਉਨ੍ਹਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸਾਨ ਸਵੇਰੇ ਉਠਣਗੇ ਵੱਡਾ ਕਦਮ, ਨਵੀਂ ਤਰੀਕ ਦਾ ਐਲਾਨ, ਸੜਕਾਂ ਜਾਮ ਕਰਨਗੀਆਂ D5 Channel Punjabi. ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਇਸ ਮੌਕੇ ਮਾਈਨਿੰਗ ਵਿਭਾਗ ਦੇ ਐਕਸ਼ਨ ਰਜਿੰਦਰ ਘਈ, ਐਸ.ਡੀ.ਓ ਜੀਵਨਜੋਤ ਸਿੰਘ, ਮਾਜਰੀ ਦੇ ਉਪ ਤਹਿਸੀਲਦਾਰ ਮਨੀਸ਼ ਕੁਮਾਰ ਸੋਲ, ਜੇ.ਈ ਹਰਪ੍ਰੀਤ ਸਿੰਘ, ਮਾਜਰੀ ਐਸ.ਐਚ.ਓ ਹਿੰਮਤ ਸਿੰਘ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।