ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ‘ਤੇ ਛੇੜਛਾੜ ਦੇ ਦੋਸ਼ ਲੱਗਣ ਤੋਂ ਬਾਅਦ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਬਿਆਨ ਸਾਹਮਣੇ ਆਇਆ ਹੈ। ਅਨਿਲ ਵਿੱਜ ਨੇ ਕਿਹਾ ਕਿ ਉਨ੍ਹਾਂ ਨੇ ਔਰਤ ਦੀ ਪੂਰੀ ਕਹਾਣੀ ਸੁਣ ਲਈ ਹੈ, ਉਹ ਮੰਤਰੀ ਨਾਲ ਵੀ ਗੱਲ ਕਰਨਗੇ ਅਤੇ ਇਸ ਤੋਂ ਬਾਅਦ ਸੀਐਮ ਮਨੋਹਰ ਲਾਲ ਖੱਟਰ ਨਾਲ ਇਸ ਸਬੰਧੀ ਗੱਲਬਾਤ ਕੀਤੀ ਜਾਵੇਗੀ। ਵਿਜ ਨੇ ਕਿਹਾ ਕਿ ਨਿਆਂ ਦਿਵਾਉਣਾ ਉਨ੍ਹਾਂ ਦਾ ਕੰਮ ਹੈ। ਇਸ ਤੋਂ ਪਹਿਲਾਂ ਸੰਦੀਪ ਸਿੰਘ ਖੇਡ ਵਿਭਾਗ ਮੁੱਖ ਮੰਤਰੀ ਖੱਟਰ ਨੂੰ ਸੌਂਪ ਚੁੱਕੇ ਹਨ। ਇਸ ਮਾਮਲੇ ਵਿੱਚ ਮੰਤਰੀ ਖ਼ਿਲਾਫ਼ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਡੀਜੀਪੀ ਵੱਲੋਂ ਜਾਂਚ ਲਈ 3 ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਸੰਦੀਪ ਸਿੰਘ ਨੇ ਕਿਹਾ ਕਿ ਇਹ ਸਭ ਕੁਝ ਮੇਰੇ ਅਕਸ ਨੂੰ ਖਰਾਬ ਕਰਨ ਲਈ ਕੀਤਾ ਗਿਆ ਹੈ। ਮਹਿਲਾ ਕੋਚ ਨੇ ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਓਲੰਪੀਅਨ ਸੰਦੀਪ ਸਿੰਘ ‘ਤੇ ਇਕ ਨਹੀਂ ਸਗੋਂ ਕਈ ਗੰਭੀਰ ਦੋਸ਼ ਲਗਾਏ ਹਨ। ਮਹਿਲਾ ਕੋਚ ਨੇ ਕਿਹਾ ਹੈ ਕਿ ਮਹਿਲਾ ਖਿਡਾਰਨਾਂ ਨਾਲ ਛੇੜਛਾੜ ਹੋਈ ਹੈ। ਆਪਣੇ ਮਾਮਲੇ ਸਬੰਧੀ ਪੀੜਤਾ ਨੇ ਦੱਸਿਆ ਕਿ ਸੰਦੀਪ ਸਿੰਘ ਨੇ ਮੇਰੇ ਨਾਲ ਇੰਸਟਾਗ੍ਰਾਮ ਰਾਹੀਂ ਸੰਪਰਕ ਕੀਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
