ਅਮਨ ਅਰੋੜਾ ਨੇ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ ਸੈਂਕੜੇ ਲੋਕਾਂ ਨਾਲ ਰਾਸ਼ਟਰੀ ਗੀਤ ਗਾਇਆ।


ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਚੰਡੀਗੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸ਼ਾਮ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਸੈਂਕੜੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹੱਥਾਂ ਵਿੱਚ ਤਿਰੰਗਾ ਫੜ ਕੇ ਆਜ਼ਾਦੀ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਅਤੇ ਹੋਰ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਪੂਰਵ ਸੰਧਿਆ ‘ਤੇ ਲੋਕਾਂ ਨਾਲ ਰਾਸ਼ਟਰੀ ਗੀਤ ਵੀ ਗਾਇਆ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਰਾਸ਼ਟਰੀ ਝੰਡਾ ਲਹਿਰਾਉਂਦੇ ਹੋਏ ਰਾਸ਼ਟਰੀ ਗੀਤ ਗਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਅਮਨ ਅਰੋੜਾ ਨੇ ਸੂਬੇ ਦੇ ਲੋਕਾਂ ਅਤੇ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੰਦਿਆਂ ਇਸ ਪਵਿੱਤਰ ਦਿਹਾੜੇ ‘ਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸਮਰਪਿਤ ਹੋ ਕੇ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਦਾ ਮਾਹੌਲ ਸਿਰਜਣ ਦੀ ਅਪੀਲ ਕੀਤੀ। ਸਹੁੰ ਚੁੱਕਣ ਦਾ ਸੱਦਾ ਦਿੱਤਾ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਸੁਤੰਤਰਤਾ ਦਿਵਸ ਸੂਬੇ ਦੇ ਸਰਵਪੱਖੀ ਵਿਕਾਸ ਲਈ ਨਵੇਂ ਟੀਚੇ ਤੈਅ ਕਰਨ ਦਾ ਮੌਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *