ਚੰਡੀਗੜ੍ਹ, 12 ਦਸੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉੱਘੇ ਪੱਤਰਕਾਰ ਅਤੇ ਲੇਖਕ ਸ. ਹਰਬੀਰ ਸਿੰਘ ਭੰਵਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਸਾਲ ਦੇ ਸਨ। ਉਨ੍ਹਾਂ ਅੱਜ ਸਵੇਰੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਸ.ਭੰਵਰ ਇੱਕ ਨਾਮਵਰ ਲੇਖਕ ਸਨ ਅਤੇ ਉਨ੍ਹਾਂ ਨੇ ਦਰਜਨ ਤੋਂ ਵੱਧ ਪੁਸਤਕਾਂ ਲਿਖੀਆਂ, ਜਿਨ੍ਹਾਂ ਵਿੱਚੋਂ ‘ਡਾਇਰੀ ਦੇ ਪਾਂਡੇ’ ਅਤੇ ‘ਧਰਮ ਯੁੱਧ ਮੋਰਚਾ’ ਪ੍ਰਸਿੱਧ ਪੁਸਤਕਾਂ ਹਨ। ਉਹ ਇੱਕ ਉੱਘੇ ਸਿਆਸੀ ਵਿਸ਼ਲੇਸ਼ਕ ਸਨ ਅਤੇ ਸਿੱਖ ਧਾਰਮਿਕ ਮਾਮਲਿਆਂ ਵਿੱਚ ਚੰਗੀ ਤਰ੍ਹਾਂ ਜਾਣੂ ਸਨ। ਪੱਤਰਕਾਰ ਵਜੋਂ ਆਪਣੇ ਕੈਰੀਅਰ ਦੌਰਾਨ, ਉਸਨੇ ਪ੍ਰਮੁੱਖ ਅਖਬਾਰਾਂ ਜਿਵੇਂ ਕਿ ਇੰਡੀਅਨ ਐਕਸਪ੍ਰੈਸ, ਦਿ ਟ੍ਰਿਬਿਊਨ, ਜਾਗਰਣ ਗਰੁੱਪ ਆਦਿ ਨਾਲ ਕੰਮ ਕੀਤਾ ਅਤੇ ਅੰਮ੍ਰਿਤਸਰ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹੇ। ਉਨ੍ਹਾਂ ਐਸ.ਜੀ.ਪੀ.ਸੀ ਸ੍ਰੀ ਅਮਨ ਅਰੋੜਾ ਨੇ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ੇ। ਸ੍ਰੀ ਅਰੋੜਾ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰੀ ਨੇ ਵੀ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
