ਅਮਨ ਅਰੋੜਾ ਨੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਸੰਪਰਕ ਵਧਾਉਣ ਦੇ ਨਿਰਦੇਸ਼ ਦਿੱਤੇ


ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ: ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਸੰਚਾਰ ਨੂੰ ਹੋਰ ਵਧਾਉਣ ਲਈ ਕਿਹਾ। ਅਤੇ ਰਾਜ ਦੇ ਦੂਰ-ਦੁਰਾਡੇ ਖੇਤਰਾਂ ਤੱਕ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਸਕਾਰਾਤਮਕ ਰਵੱਈਏ ਨਾਲ ਅੱਗੇ ਵਧਣ ਦੇ ਨਿਰਦੇਸ਼ ਦਿੱਤੇ। ਇੱਥੇ ਪੰਜਾਬ ਭਵਨ, ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਤਾਇਨਾਤ ਪੀ.ਆਰ.ਓਜ਼ ਅਤੇ ਏ.ਪੀ. ਆਰ.ਓਜ਼ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਅਹਿਮ ਫੈਸਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸੰਪਰਕ ਵਿਭਾਗ ਜਨਤਾ ਅਤੇ ਸਰਕਾਰ ਵਿਚਕਾਰ ਇੱਕ ਕੜੀ ਵਜੋਂ ਕੰਮ ਕਰਦਾ ਹੈ, ਇਸ ਲਈ ਸਾਡਾ ਉਦੇਸ਼ ਵੱਖ-ਵੱਖ ਮੀਡੀਆ ਪਲੇਟਫਾਰਮਾਂ ਰਾਹੀਂ ਜ਼ਮੀਨੀ ਪੱਧਰ ‘ਤੇ ਵੱਧ ਤੋਂ ਵੱਧ ਲੋਕਾਂ ਨਾਲ ਜੁੜਨਾ ਚਾਹੀਦਾ ਹੈ। ਜਾਣਕਾਰੀ ਦੇ ਪ੍ਰਸਾਰ ਲਈ ਸੋਸ਼ਲ ਮੀਡੀਆ ਦੀ ਅਪਾਰ ਸੰਭਾਵਨਾਵਾਂ ਦੀ ਵਰਤੋਂ ਕਰਨ ਲਈ ਆਖਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕ ਸੰਪਰਕ ਵਿਭਾਗ ਨੂੰ ਸਾਰੀਆਂ ਲੋਕ ਭਲਾਈ ਅਤੇ ਫਲੈਗਸ਼ਿਪ ਸਕੀਮਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਰਾਜ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਯਤਨਾਂ ਤੋਂ ਜਾਣੂ ਹੋ ਸਕਣ। ਸਰਕਾਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਭਰੋਸਾ ਦਿੱਤਾ ਕਿ ਸਰਕਾਰ ਦੇ ਐਲਾਨਾਂ, ਹੁਕਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਮੀਟਿੰਗ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰੀ, ਸੰਯੁਕਤ ਪ੍ਰਮੁੱਖ ਸਕੱਤਰ ਅਤੇ ਮੁੱਖ ਮੰਤਰੀ ਦੇ ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ, ਡਿਪਟੀ ਡਾਇਰੈਕਟਰ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *