ਅਮਰਗੜ੍ਹ (ਪੱਤਰ ਪ੍ਰੇਰਕ): ਈਡੀ ਨੇ ਅੱਜ ਸਵੇਰ ਤੋਂ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਅਤੇ ਦਫ਼ਤਰ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਹੀ ਵਿਧਾਇਕ ਦੇ ਨੇੜਲੇ 12 ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। Amritsar News : ਨਿਹੰਗਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ, ਲੋਕ ਖੜੇ ਹੋ ਕੇ ਦੇਖ ਰਹੇ ਸਨ D5 ਚੈਨਲ ਪੰਜਾਬੀ ਦੀ ਜਾਣਕਾਰੀ ਅਨੁਸਾਰ ਮਾਲੇਰਕੋਟਲਾ ਸਥਿਤ ਸਕੂਲ, ਲੁਧਿਆਣਾ ਬਾਈਪਾਸ ਮਲੇਰਕੋਟਲਾ ‘ਤੇ ਸਥਿਤ ਕਾਲੋਨੀ, ਜੈਠਵਾਲ ਕਲਾ ਵਿਖੇ ਸਥਿਤ ਫੈਕਟਰੀ, ਰਿਹਾਇਸ਼ ਅਤੇ ਨਜ਼ਦੀਕੀ ਘਰ ਰਿਸ਼ਤੇਦਾਰਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਰਿਕਾਰਡ ਦੀ ਤਲਾਸ਼ੀ ਲਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 40 ਕਰੋੜ ਰੁਪਏ ਦੇ ਬੈਂਕ ਘੁਟਾਲੇ ਦੇ ਮਾਮਲੇ ‘ਚ ਇਸ ਸਾਲ 7 ਮਈ ਨੂੰ ਈਡੀ ਨੇ ਗੱਜਣ ਮਾਜਰਾ ਸਥਿਤ ਘਰ ਅਤੇ ਦਫਤਰ ‘ਤੇ ਛਾਪਾ ਮਾਰਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।