ਅਮਰੀਕਾ, 27 ਮਾਰਚ 2023- ਅਮਰੀਕਾ ਦੇ ਬ੍ਰੈਡਸ਼ਾਅ ਵਿਚ ਇਕ ਗੁਰਦੁਆਰੇ ਨੇੜੇ ਨਗਰ ਕੀਰਤਨ ਦੌਰਾਨ ਗੋਲੀਬਾਰੀ ਵਿਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਦੂਜੇ ਪਾਸੇ ਬਰੈਡਸ਼ਾ ਸਿੱਖ ਸੁਸਾਇਟੀ ਵਲੋਂ ਇਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਇਲਾਕੇ ਦੀਆਂ ਹਜ਼ਾਰਾਂ ਸੰਗਤਾਂ ਨਗਰ ਕੀਰਤਨ ਕੱਢ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੁਝ ਲੋਕਾਂ ਨੇ ਧਾਰਮਿਕ ਸਮਾਗਮ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਗੋਲੀਬਾਰੀ ਗੁਰਦੁਆਰੇ ਨੇੜੇ ਉਸ ਸਮੇਂ ਹੋਈ ਜਦੋਂ ਹਜ਼ਾਰਾਂ ਸ਼ਰਧਾਲੂ ਇਕੱਠੇ ਹੋਏ ਸਨ। ਬਰੈਡਸ਼ਾ ਸਿੱਖ ਸੁਸਾਇਟੀ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ, ਸਾਨੂੰ ਉਮੀਦ ਹੈ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਸੁਸਾਇਟੀ ਨੇ ਕਿਹਾ ਕਿ ਜਿੰਨੀਆਂ ਵੀ ਗੋਲੀਆਂ ਚਲਾਈਆਂ ਗਈਆਂ ਉਹ ਸਿੱਖ ਧਰਮ ਦੇ ਖਿਲਾਫ ਸਨ।
