ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਕਿ ਕਪੂਰਥਲਾ ਦੇ ਇਕ ਪਿੰਡ ਦੇ ਨੌਜਵਾਨ ਦੀ ਅਮਰੀਕਾ ‘ਚ ਇਕ ਸਟੋਰ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਕਪੂਰਥਲਾ ਦੇ ਪਿੰਡ ਢਪਈ ਦੇ ਰਹਿਣ ਵਾਲੇ 33 ਸਾਲਾ ਪਰਮਵੀਰ ਸਿੰਘ ਨੂੰ ਨੀਗਰੋਜ਼ ਨੇ ਸਿਰ ਵਿੱਚ ਗੋਲੀ ਮਾਰ ਦਿੱਤੀ ਹੈ। ਪਿੰਡ ਢਪਈ ਵਿੱਚ ਪਰਮਵੀਰ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰਮਵੀਰ ਸਿੰਘ ਦੇ ਪਿਤਾ ਹਰਦਿਆਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪਿੰਡ ਢਪਈ ਭੇਜਿਆ ਜਾ ਰਿਹਾ ਹੈ। ਮਾਂ ਪਿੰਡ ਦੀ ਸਰਪੰਚ ਹੈ।