ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਮਰੀਕਾ ਦੇ ਪ੍ਰਸਿੱਧ ਸਿੱਖ ਆਗੂ ਅਤੇ ਖੇਤੀ ਦੇ ਖੇਤਰ ਵਿੱਚ ਵਿਸ਼ਵ ਪੱਧਰ ’ਤੇ ਨਾਮਣਾ ਖੱਟਣ ਵਾਲੇ ਉੱਘੇ ਕਿਸਾਨ ਸ. ਦੀਦਾਰ ਸਿੰਘ ਬੈਂਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਖੇਤੀਬਾੜੀ ਦੇ ਖੇਤਰ ਵਿੱਚ ਅਮਰੀਕਾ ਵਿੱਚ ਹੇਠਲੇ ਪੱਧਰ ਤੋਂ ਸ਼ੁਰੂਆਤ ਕਰਕੇ ਸ: ਬੈਂਸ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਸ: ਬੈਂਸ ਸਿੱਖੀ ਦੇ ਪ੍ਰਚਾਰ ਲਈ ਹਮੇਸ਼ਾ ਤਤਪਰ ਰਹਿੰਦੇ ਸਨ ਅਤੇ ਗੁਰਸਿੱਖੀ ਜੀਵਨ ਵਿਚ ਰਹਿੰਦਿਆਂ ਅਮਰੀਕਾ ਦੀਆਂ ਅਹਿਮ ਸ਼ਖ਼ਸੀਅਤਾਂ ਵਿਚ ਚੰਗੀ ਸਾਖ ਰੱਖਦੇ ਸਨ | ਅਜਿਹੀ ਸ਼ਖਸੀਅਤ ਦਾ ਚਲੇ ਜਾਣਾ ਦੇਸ਼ ਲਈ ਬਹੁਤ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਡਾ. ਦੀਦਾਰ ਸਿੰਘ ਬੈਂਸ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਭੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ. ਦੀਦਾਰ ਸਿੰਘ ਬੈਂਸ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
