ਅਲਕਾ ਲਾਂਬਾ ਦੀ ਪੇਸ਼ੀ ਦੌਰਾਨ ਰੋਪੜ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ


ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਬਿਆਨਬਾਜ਼ੀ ਕਰਨ ਦੇ ਦੋਸ਼ ਵਿੱਚ ਕਾਂਗਰਸ ਆਗੂ ਅਲਕਾ ਲਾਂਬਾ ਖ਼ਿਲਾਫ਼ ਰੋਪੜ ਦੇ ਸਦਰ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਲਈ ਅੱਜ ਰੋਪੜ ਪੁਲਿਸ ਵੱਲੋਂ ਅਲਕਾ ਲਾਂਬਾ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਇਸੇ ਦੌਰਾਨ ਅੱਜ ਉਨ੍ਹਾਂ ਨੂੰ ਲੈ ਕੇ ਪੰਜਾਬ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਰੋਪੜ ਦੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੀ ਹੈ। ਕਿਸਾਨਾਂ ਦੇ ਹੱਕ ਵਿੱਚ ਸੁਪਰੀਮ ਕੋਰਟ ਦਾ ਫੈਸਲਾ, ਪ੍ਰਧਾਨ ਮੰਤਰੀ ਨੂੰ ਚਿੱਠੀ ਇਨ੍ਹਾਂ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਸਮੇਤ ਕਈ ਹੋਰ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਧਰਨੇ ਵਿੱਚ ਸ਼ਾਮਲ ਹੋਣ ਲਈ ਪੁੱਜੇ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *